29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੇਂਟ ਸੋਲਜਰ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੀ ਏ. ਆਈ. ਸੀ. ਟੀ. ਈ. ਪ੍ਰਗਤੀ ਸਕਾਲਰਸ਼ਿਪ

Ad Position 21
No active advertisement
ਅਜੀਤ ਡੈਸਕ 09-05-2026
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੀਆਂ ਦੋ ਵਿਦਿਆਰਥਣਾਂ ਨੇ ਇਕ ਲੱਖ ਰੁਪਏ ਦੀ ਸਕਾਲਰਸ਼ਿਪ ਪ੍ਰਾਪਤ ਕਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਬੀ. ਟੈਕ ਕੰਪਿਊਟਰ ਸਾਇੰਸ ਇੰਜੀਨੀਅਰਿੰਗ (ਚੌਥਾ ਸਮੈਸਟਰ) ਦੀਆਂ ਜੁੜਵਾਂ ਭੈਣਾਂ ਰਮਨ ਸੈਣੀ ਤੇ ਹਰਮਨ ਸੈਣੀ ਨੂੰ ਏ. ਆਈ. ਸੀ. ਟੀ. ਈ. ਦੀ ਪ੍ਰਤਿਸ਼ਠਿਤ 'ਪ੍ਰਗਤੀ ਸਕਾਲਰਸ਼ਿਪ' ਨਾਲ ਸਨਮਾਨਿਤ ਕੀਤਾ ਗਿਆ ਹੈ | ਕਾਲਜ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਵੇਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਪ੍ਰਾਪਤੀ ਤੇ ਮਿਹਨਤ ਦੇ ਆਧਾਰ 'ਤੇ 50-50 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ ਹੈ | ਇਹ ਸਕਾਲਰਸ਼ਿਪ ਆਲ ਇੰਡੀਆ ਕੌਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਵਲੋਂ ਟੈਕਨੀਕਲ ਸਿੱਖਿਆ ਪ੍ਰਾਪਤ ਕਰ ਰਹੀਆਂ ਹੋਣਹਾਰ ਵਿਦਿਆਰਥਣਾਂ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਦਿੱਤੀ ਜਾਂਦੀ ਹੈ | ਰਮਨ ਸੈਣੀ ਤੇ ਹਰਮਨ ਸੈਣੀ ਦੀ ਇਸ ਉਪਲਬਧੀ ਨੇ ਨਾ ਸਿਰਫ਼ ਉਨ੍ਹਾਂ ਦੇ ਮਾਪਿਆਂ, ਬਲਕਿ ਪੂਰੇ ਸੰਸਥਾਨ ਨੂੰ ਮਾਣ ਮਹਿਸੂਸ ਕਰਵਾਇਆ ਹੈ | ਗਰੁੱਪ ਦੀ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਤੇ ਐਮ. ਡੀ. ਡਾ. ਮਨਹਰ ਅਰੋੜਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਵਿਖੇ ਓਰਲ ਹਾਈਜੀਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਹੋਟ ਸਪੋਟ ਏਰੀਏ 'ਚ ਕੀਤਾ ਸਰਵੇ-ਜਗੀਰ ਲਾਲ
Ad Position 24