28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਦੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਧਾਮੀ ਨਹੀਂ ਰਹੇ

Ad Position 21
No active advertisement
ਅਜੀਤ ਡੈਸਕ 09-05-2026
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ)-ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਮੈਡਮ ਕਿਰਨਪ੍ਰੀਤ ਕੌਰ ਧਾਮੀ ਪਿ੍ੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਡੋਰੀ ਖਜੂਰ ਦਾ ਬੀਤੀ ਰਾਤ ਅਚਾਨਕ ਦਿਹਾਂਤ ਹੋ ਗਿਆ | ਜ਼ਿਕਰਯੋਗ ਹੈ ਕਿ ਪਿ੍ੰ: ਧਾਮੀ ਜਿਥੇ ਅਗਾਂਹਵਧੂ ਸੋਚ ਤੇ ਮਿੱਠਬੋਲੜੇ ਸੁਭਾਅ ਦੇ ਮਾਲਕ ਸਨ, ਉਥੇ ਉਨ੍ਹਾਂ ਸਿੱਖਿਆ ਦੇ ਖੇਤਰ 'ਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਹਜ਼ਾਰਾਂ ਵਿਦਿਆਰਥੀਆਂ ਦੇ ਜੀਵਨ ਨੂੰ ਰੁਸ਼ਨਾਇਆ, ਜਿਸ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ | ਪਿ੍ੰ: ਧਾਮੀ ਜਿਥੇ ਪੰਜਾਬ ਰਾਜ ਮਹਿਲਾ ਕਮਿਸ਼ਨ, ਪੰਜਾਬ ਆਰਟ ਕੌਂਸਲ ਚੰਡੀਗੜ੍ਹ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ, ਉਥੇ ਸਮਾਜ ਸੇਵਾ 'ਚ ਵੀ ਉਨ੍ਹਾਂ ਵਲੋਂ ਵਡਮੁੱਲਾ ਯੋਗਦਾਨ ਪਾਇਆ | ਉਨ੍ਹਾਂ ਦੀ ਅਗਵਾਈ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਡੋਰੀ ਖਜੂਰ ਦੇ ਵਿਦਿਆਰਥੀਆਂ ਨੇ ਨਾ ਸਿਰਫ਼ ਸਿੱਖਿਆ ਦੇ ਖੇਤਰ 'ਚ ਬਲਕਿ ਖੇਡਾਂ ਤੇ ਹੋਰਨਾਂ ਸਹਾਇਕ ਗਤੀਵਿਧੀਆਂ 'ਚ ਵੀ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ | ਪਿ੍ੰ: ਧਾਮੀ ਦੇ ਦਿਹਾਂਤ ਨਾਲ ਇਲਾਕੇ ਤੇ ਸਿੱਖਿਆ ਦੇ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ 'ਚ ਸੋਗ ਦੀ ਲਹਿਰ ਦੌੜ ਗਈ | ਇਥੇ ਜ਼ਿਕਰਯੋਗ ਹੈ ਕਿ ਉਹ ਆਪਣੇ ਪਿੱਛੇ ਪਤੀ ਪ੍ਰਹਿਲਾਦ ਸਿੰਘ ਧਾਮੀ, ਬੇਟੀ ਅਨਾਹਤਰੂਪ ਕੌਰ ਧਾਮੀ ਤੇ ਬੇਟਾ ਹਰਸਿਮਰਤ ਸਿੰਘ ਧਾਮੀ ਨੂੰ ਛੱਡ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ 'ਚ ਇੰਟਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸੈਂਚੂਰੀ ਪਲਾਈਵੁੱਡ ਹੁਸ਼ਿਆਰਪੁਰ 'ਚ ਨਸ਼ਾਖੋਰੀ ਸੰਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ
Ad Position 24