28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡਾਕਟਰ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 09-05-2026
ਗੜ੍ਹਦੀਵਾਲਾ, 8 ਮਈ (ਚੱਗਰ)-ਡਾਕਟਰ ਅੰਬੇਡਕਰ ਸੋਸ਼ਲ ਵੈੱਲਫੇਅਰ ਸੁਸਾਇਟੀ ਡੱਫਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਾਕਟਰ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ | ਜਿਸ ਦੌਰਾਨ ਪ੍ਰਸਿੱਧ ਲੇਖਕ ਡਾ. ਬਲਦੇਵ ਸਿੰਘ ਬੱਧਣ, ਡਾ. ਰਣਜੀਤ ਸਿੰਘ ਰਾਣਾ ਤੇ ਪ੍ਰਮੋਦ ਗਿੱਲ ਪ੍ਰਧਾਨ ਪੰਜਾਬ ਡੈਮੋਕਰੈਟਿਕ ਫ਼ਰੰਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਡਾਕਟਰ ਅੰਬੇਡਕਰ ਦੇ ਜੀਵਨ ਤੇ ਉਨ੍ਹਾਂ ਵਲੋਂ ਕੀਤੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਪ੍ਰਸਿੱਧ ਗਾਇਕ ਬੁੱਲਾ ਸੋਤਲਾ ਤੇ ਸਮਤਾ ਕਲਾ ਮੰਚ ਤਾਜਪੁਰ ਵਲੋਂ ਗੀਤਾ ਰਾਹੀਂ ਅੰਬੇਡਕਰ ਜੀ ਦੀ ਮਹਿਮਾ ਗਾਇਨ ਕੀਤੀ ਗਈ | ਇਸ ਮੌਕੇ ਸੁਸਾਇਟੀ ਵਲੋਂ ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਬੱਚਿਆਂ, ਜਿਨ੍ਹਾਂ ਨੇ ਪੜ੍ਹਾਈ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੇ ਅਖੀਰ 'ਚ ਸੁਸਾਇਟੀ ਦੇ ਪ੍ਰਧਾਨ ਕਰਮ ਸਿੰਘ ਨੇ ਮੁੱਖ ਮਹਿਮਾਨ ਸਮੇਤ ਪੁੱਜੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਐਡਵੋਕੇਟ ਧਰਮਿੰਦਰ ਦਾਦਰਾ, ਵਿਕੀ ਜਲੋਟਾ ਇੰਚਾਰਜ ਪੰਜਾਬ ਹਿਮਾਚਲ ਬੇਗਮਪੁਰਾ ਟਾਈਗਰ ਫੋਰਸ, ਕੁਲਦੀਪ ਸਿੰਘ ਮਿੰਟੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਸਤਨਾਮ ਸਿੰਘ ਡੱਫਰ, ਸਰਪੰਚ ਹਰਜੀਤ ਸਿੰਘ ਬਾਜਾ ਚੱਕ, ਲਾਲਾ ਦੱਤਾ, ਮੈਨੇਜਰ ਕੁਲਦੀਪ ਸਿੰਘ, ਰੇਸ਼ਮ ਲਾਲ ਝੰਭੋਵਾਲ, ਗੁਰਮੀਤ ਸਿੰਘ ਜੀਆ ਸਹੋਤਾ, ਪ੍ਰਕਾਸ਼ ਧੂਤ, ਸਰਵਰ ਰੰਧਾਵਾ ਆਦਿ ਸਮੇਤ ਸੁਸਾਇਟੀ ਦੇ ਅਹੁਦੇਦਾਰ, ਮੈਂਬਰ ਤੇ ਇਲਾਕੇ ਦੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਥੈਲਾਸੀਮੀਆ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ 'ਚ ਵਰਧਮਾਨ ਇੰਡਸਟਰੀ ਨੇ ਰੁਜ਼ਗਾਰ ਮੇਲਾ ਲਗਾਇਆ
Ad Position 24