ਕੋਟਫ਼ਤੂਹੀ, 8 ਮਈ (ਅਟਵਾਲ)-ਚੇਲਾ-ਮੁਖਸ਼ੂਸਪੁਰ ਦੇ ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੋਮੈਨ ਦਾ ਬੀ. ਕਾਮ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਕੁਲਜੀਤ ਸਿੰਘ ਪਰਮਾਰ ਦੀ ਅਗਵਾਈ ਹੇਠ ਚਲਾਏ ਜਾ ਰਹੇ ਇਸ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਸਰੂਪ ਰਾਣੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਕਾਮ. ਭਾਗ ਪਹਿਲਾ ਦੇ ਨਤੀਜੇ 'ਚੋਂ ਕਾਲਜ ਦੀ ਵਿਦਿਆਰਥਣ ਅਨਮੋਲ ਰਾਜੂ ਨੇ ਪਹਿਲਾ, ਮਾਇਆ ਨੇ ਦੂਜਾ, ਨਵਜੋਤ ਕÏਰ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮÏਕੇ ਕਾਲਜ ਪ੍ਰਬੰਧਕ ਕਮੇਟੀ ਤੇ ਕਾਰਜਕਾਰੀ ਪਿ੍ੰਸੀਪਲ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਭਵਿੱਖ 'ਚ ਸਖ਼ਤ ਮਿਹਨਤ ਕਰਨ ਸਿੱਖਿਆ ਦੇ ਖੇਤਰ 'ਚ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਆ |