14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ 17 ਨੂੰ

Ad Position 21
No active advertisement
ਅਜੀਤ ਡੈਸਕ 10-05-2026
ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ)-ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ ਦੀ ਮੀਟਿੰਗ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਡਾਨਸੀਵਾਲ, ਸੰਯੁਕਤ ਸਕੱਤਰ ਪ੍ਰਵੀਨ ਸ਼ੇਰਪੁਰ, 4161 ਮਾਸਟਰ ਕੇਡਰ ਯੂਨੀਅਨ ਦੇ ਆਗੂ ਬਲਕਾਰ ਸਿੰਘ, 5994 ਅਧਿਆਪਕ ਯੂਨੀਅਨ ਦੇ ਆਗੂ ਆਕਾਸ਼ਦੀਪ ਸਿੰਘ ਅਤੇ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਧੁੱਗਾ ਦੀ ਪ੍ਰਧਾਨਗੀ ਹੇਠ ਕਾਮਰੇਡ ਚੰਨਣ ਸਿੰਘ ਧੂਤ ਭਵਨ ਹੁਸ਼ਿਆਰਪੁਰ ਵਿਖੇ ਹੋਈ | ਇਸ ਸੰਬੰਧੀ ਮੋਰਚੇ ਦੇ ਸੂਬਾ ਆਗੂ ਮੁਕੇਸ਼ ਗੁਜਰਾਤੀ, ਇੰਦਰ ਸੁਖਦੀਪ ਸਿੰਘ ਓਢਰਾ, ਸੰਦੀਪ ਗਿੱਲ ਅਤੇ ਹਰਜੋਧ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪ੍ਰਤੀ ਅਪਣਾਈ ਬੇਰੁਖ਼ੀ ਦਾ ਬਣਦਾ ਜਵਾਬ ਵੱਡੇ ਸੰਘਰਸ਼ਾਂ ਰਾਹੀਂ ਦਿੱਤਾ ਜਾਵੇਗਾ | ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਵਿਧਾਨ ਸਭਾ 'ਚ ਪੁਰਾਣੀ ਪੈਨਸ਼ਨ ਬਹਾਲ ਕਰਨ 'ਚ ਕਾਹਲੀ ਨਾ ਦਿਖਾਉਣ ਦੇ ਦਿੱਤੇ ਬਿਆਨ ਰਾਹੀਂ 4 ਸਾਲ ਪਹਿਲਾਂ ਆਪਣੀ ਹੀ ਸਰਕਾਰ ਦੇ ਕਾਗ਼ਜ਼ੀ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਤੋਂ ਮੁਨਕਰ ਹੋਣ ਦੀ ਵੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਆਗੂਆਂ ਨੇ ਦੱਸਿਆ ਕਿ ਨਵੇਂ ਕੇਂਦਰੀ ਸਕੇਲਾਂ ਆਧਾਰਿਤ 17 ਜੁਲਾਈ 2020 ਦਾ ਨੋਟੀਫ਼ਿਕੇਸ਼ਨ ਮੁੱਢੋਂ ਰੱਦ ਕਰਵਾ ਕੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਸਮੇਤ 15 ਫ਼ੀਸਦੀ ਵਾਧੇ ਅਨੁਸਾਰ ਤਨਖ਼ਾਹਾਂ ਫਿਕਸ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ 17 ਮਈ ਨੂੰ ਮੁਹਾਲੀ ਵਿਖੇ ਹਜ਼ਾਰਾਂ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਉਂਦੇ ਹੋਏ ਵਿਸ਼ਾਲ ਸੂਬਾਈ ਰੈਲੀ ਕੀਤੀ ਜਾਵੇਗੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ | ਇਸ ਮੌਕੇ ਨੰਦ ਰਾਮ, ਅਸ਼ਨੀ ਕੁਮਾਰ, ਸੰਦੀਪ ਸਿੰਘ, ਡਾ. ਸੰਜੀਵ ਕਲਸੀ, ਪਰਮਜੀਤ ਭੰੂਗਾ, ਵਰਿੰਦਰ ਸੈਣੀ, ਰਜਿੰਦਰ ਹੇਜਮਾਂ, ਬਲਬੀਰ ਸਿੰਘ ਧਾਮੀ, ਰੇਸ਼ਮ ਸਿੰਘ ਧੁੱਗਾ, ਮਨਜੀਤ ਸਿੰਘ ਬਾਬਾ, ਰਮੇਸ਼ ਬੱਗਾ, ਜਰਨੈਲ ਡਘਾਮ, ਬਲਜਿੰਦਰ ਸਹੋਤਾ, ਜਸਵਿੰਦਰ ਝਿੰਗੜ, ਜਸਮੀਤ ਸਿੰਘ, ਰਾਜਨ ਕੁਮਾਰ, ਬਲਕਾਰ ਸਿੰਘ ਪੂਰਿਕਾ, ਨਿਰਮਲ ਸਿੰਘ, ਜਸਵੀਰ ਬੋਦਲ, ਕਰਨੈਲ ਸਿੰਘ, ਅਜੇ ਮਾਹਿਲਪੁਰ, ਪ੍ਰਦੀਪ ਸ਼ਰਮਾ ਟਾਂਡਾ, ਰਾਜਵਿੰਦਰ ਸਿੰਘ ਬੁੱਢੀ ਪਿੰਡ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਲਗਾਈ ਦੂਸਰੀ ਕੌਮੀ ਲੋਕ ਅਦਾਲਤ 'ਚ 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਅਗਲੀ ਖ਼ਬਰ ਭਾਈ ਮਸੀਤੀ ਵਲੋਂ ਡੀ. ਸੀ. ਦਾ ਸਨਮਾਨ
Ad Position 24