15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਸਿਵਲ ਹਸਪਤਾਲ ਦਸੂਹਾ ਦਾ ਦੌਰਾ

Ad Position 21
No active advertisement
ਅਜੀਤ ਡੈਸਕ 10-05-2026
ਦਸੂਹਾ, 9 ਮਈ (ਭੁੱਲਰ)-ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾਕਟਰ ਸੁਖਵਿੰਦਰਜੀਤ ਸਿੰਘ ਵਲੋਂ ਸਿਵਲ ਹਸਪਤਾਲ ਦਸੂਹਾ ਦਾ ਦੌਰਾ ਕੀਤਾ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਮੋਹਨ ਸਿੰਘ ਵਲੋਂ ਉਨ੍ਹਾਂ ਨੂੰ 'ਜੀ ਆਇਆਂ' ਕਿਹਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਇੰਜੀਨੀਅਰ ਮਨੋਜ ਮੋਦੀ ਬਾਇਓ ਮੈਡੀਕਲ ਇੰਜੀਨੀਅਰ ਸਟੇਟ ਨੋਡਲ ਆਫ਼ੀਸਰ, ਸ਼ਾਤਨੂੰ ਸ਼ਰਮਾ ਡਵੀਜ਼ਨਲ ਨੋਡਲ ਆਫ਼ੀਸਰ, ਡਾ. ਸਵਾਤੀ ਡਿਪਟੀ ਮੈਡੀਕਲ ਕਮਿਸ਼ਨਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਡਾਇਰੈਕਟਰ ਸੁਖਵਿੰਦਰਜੀਤ ਸਿੰਘ ਨੇ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਜਾਇਜ਼ਾ ਲਿਆ | ਉਨ੍ਹਾਂ ਵਾਰਡਾਂ 'ਚ ਸਾਫ਼ ਸਫ਼ਾਈ ਤੋਂ ਇਲਾਵਾ ਇਨਫਰਾਸਟਰਕਚਰ ਸੰਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ | ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਚੱਲ ਰਹੇ ਇਲਾਜ ਸੰਬੰਧੀ ਸੰਤੁਸ਼ਟੀ ਪ੍ਰਗਟਾਈ | ਉਨ੍ਹਾਂ ਹਸਪਤਾਲ ਦੀ ਸਾਫ਼ ਸਫ਼ਾਈ ਸੰਬੰਧੀ ਐੱਸ. ਐਮ. ਓ. ਡਾ. ਮਨਮੋਹਨ ਸਿੰਘ ਤੇ ਸਟਾਫ਼ ਦੀ ਸ਼ਲਾਘਾ ਕੀਤੀ | ਉਨ੍ਹਾਂ ਸਿਵਲ ਹਸਪਤਾਲ ਦਸੂਹਾ ਨੂੰ ਕਾਇਆ ਕਲਪ ਵਿਚੋਂ ਸੂਬੇ ਭਰ 'ਚੋਂ ਪਹਿਲੇ ਸਥਾਨ 'ਤੇ ਆਉਣ ਦੀ ਸ਼ਲਾਘਾ ਕੀਤੀ ਅਤੇ ਐਸ. ਐਮ. ਓ. ਡਾਕਟਰ ਮਨਮੋਹਨ ਸਿੰਘ ਨੂੰ ਵਧਾਈ ਦਿੱਤੀ | ਇਸ ਮੌਕੇ ਡਾਇਰੈਕਟਰ ਨੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੇ ਮੁਫ਼ਤ ਟੈੱਸਟ, ਮੁਫ਼ਤ ਦਵਾਈਆਂ ਤੇ ਮੁਫ਼ਤ ਇਲਾਜ ਕੀਤੇ ਜਾ ਰਹੇ ਹਨ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਸੰਬੰਧੀ ਦੱਸਿਆ | ਉਨ੍ਹਾਂ ਵਲੋਂ ਡਾਇਰੈਕਟਰ ਸੁਖਵਿੰਦਰਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ | ਇਸ ਮੌਕੇ ਡਾ. ਕੁਲਵਿੰਦਰ ਸਿੰਘ, ਡਾ. ਹਿਤੇਸ਼ ਭਾਟੀਆ, ਡਾ. ਕਰਨਜੀਤ ਸਿੰਘ, ਡੈਨੀਅਲ ਚੀਫ਼ ਲੈਬਾਰਟਰੀ ਟੈਕਨੀਸ਼ੀਅਨ, ਜਸਵਿੰਦਰ ਕੌਰ ਤੋਂ ਇਲਾਵਾ ਹਸਪਤਾਲ ਦਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਹੋਏ ਬੰਬ ਧਮਾਕਿਆਂ ਨੇ ਖੋਲ੍ਹੀ ਕਾਨੂੰਨ ਵਿਵਸਥਾ ਦੀ ਪੋਲ-ਰਸੂਲਪੁਰ ਅਗਲੀ ਖ਼ਬਰ ਭਾਜਪਾ ਵਿਰੁੱਧ ਬਿਆਨਬਾਜ਼ੀ 'ਆਪ' ਸਰਕਾਰ ਦੀ ਘਬਰਾਹਟ ਦਾ ਨਤੀਜਾ-ਰਾਣਾ
Ad Position 24