27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਡਿਪਟੀ ਡਾਇਰੈਕਟਰ ਡੈਂਟਲ ਨੇ ਡੇਂਗੂ ਦੀ ਬਿਮਾਰੀ ਸੰਬੰਧੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 11-05-2026
ਦਸੂਹਾ, 10 ਮਈ (ਭੁੱਲਰ)-ਡਿਪਟੀ ਡਾਇਰੈਕਟਰ ਡੈਂਟਲ ਡਾ. ਕਪਿਲ ਡੋਗਰਾ ਵਲੋਂ 'ਹਰ ਸੁੱਕਰਵਾਰ ਡੇਂਗੂ ਤੇ ਵਾਰ' ਤਹਿਤ ਕੰਮ ਕਰ ਰਹੀਆਂ ਸਿਹਤ ਵਿਭਾਗ ਸਿਵਲ ਹਸਪਤਾਲ ਦਸੂਹਾ ਦੀਆ ਟੀਮਾਂ ਦੀ ਚੈਕਿੰਗ ਕੀਤੀ ਗਈ ਤੇ ਡੇਂਗੂ ਦੀ ਬਿਮਾਰੀ ਸੰਬੰਧੀ ਜਾਗਰੂਕ ਕੀਤਾ | ਇਸ ਮੌਕ ੇਡਿਪਟੀ ਡਾਇਰੈਕਟਰ ਡੈਂਟਲ ਡਾ. ਕਪਿਲ ਡੋਗਰਾ ਤੇ ਹੈਲਥ ਇੰਸਪੈਕਟਰ ਰਜੇਸ਼ ਕੁਮਾਰ ਨੇ ਦੱਸਿਆ ਕਿ ਆਪਣੇ ਦਫਤਰਾ ਵਿਚ ਗਮਲੇ, ਕੂਲਰਾਂ, ਟਾਇਰਾਂ, ਕਬਾੜ, ਫਰਿੱਜ ਦੀਆਂ ਟਰੇਆਂ, ਪਸ਼ੂਆਂ ਲਈ ਰੱਖੇ ਪਾਣੀ ਦੇ ਬਰਤਨ ਆਦਿ 'ਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਹੈ ਤਾਂ ਜੋ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ | ਇਸ ਮੌਕੇ ਸਿਹਤ ਕਰਮਚਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਇਸ ਬੁਖਾਰ ਦੇ ਲੱਛਣ ਜਿਵੇਂ ਤੇਜ਼ ਬੁਖਾਰ, ਸਿਰ ਦਰਦ ਮਾਸ ਪੇਸੀਆਂ ਵਿਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਤੇ ਨੱਕ 'ਚੋ ਖੂਨ ਦਾ ਵਗਣਾ ਆਦਿ ਹੋ ਸਕਦੇ ਹਨ | ਜੇਕਰ ਕਿਸੇ ਨੂੰ ਡੈਂਗੂ ਵਰਗੇ ਲੱਛਣ ਦਿਖਾਈ ਦੇਣ ਤਾਂ ਨੇੜੇ ਦੇ ਸਰਕਾਰੀ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਰਾਜ 'ਚ ਹੋਇਆ ਵਿਕਾਸ-ਲਾਲੀ, ਤਲਵਾੜ ਅਗਲੀ ਖ਼ਬਰ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ ਦੀ ਅਗਵਾਈ 'ਚ ਭਾਜਪਾ ਵਰਕਰਾਂ ਦੀ ਮੀਟਿੰਗ
Ad Position 24