27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸ਼੍ਰੋਮਣੀ ਅਕਾਲੀ ਦਲ ਦੇ ਰਾਜ 'ਚ ਹੋਇਆ ਵਿਕਾਸ-ਲਾਲੀ, ਤਲਵਾੜ

Ad Position 21
No active advertisement
ਅਜੀਤ ਡੈਸਕ 11-05-2026
ਹੁਸ਼ਿਆਰਪੁਰ, 10 ਮਈ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਵਿਕਾਸ ਕਾਰਜ ਤੇ ਲੋਕ ਸਹੂਲਤਾਂ ਦੀ ਮਿਸਾਲ ਅੱਜ ਵੀ ਦਿੱਤੀ ਜਾਂਦੀ ਹੈ, ਜਿਸ ਦੀ ਬਰਾਬਰੀ ਕੋਈ ਹੋਰ ਸਰਕਾਰ ਨਹੀਂ ਕਰ ਸਕੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਵਾਰਡ ਨੰਬਰ 29 ਵਿਖੇ ਪਿ੍ਤਪਾਲ ਕੌਰ ਲਾਂਬਾ ਨੂੰ ਵਾਰਡ ਦੀ ਮਹਿਲਾ ਪ੍ਰਧਾਨ ਨਿਯੁਕਤ ਕਰਨ ਮੌਕੇ ਰੱਖੇ ਗਏ ਪ੍ਰੋਗਰਾਮ ਦੌਰਾਨ ਕੀਤਾ | ਇਸ ਮੌਕੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਰਡ ਨੰਬਰ 29 ਦੀ ਪ੍ਰਮੁੱਖ 40 ਫੁੱਟੀ ਸੜਕ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੌਰਾਨ ਹੀ ਬਣੀ ਸੀ | ਉਨ੍ਹਾਂ ਦੱਸਿਆ ਕਿ ਉਸ ਸਮੇਂ ਇਸ ਸੜਕ 'ਤੇ 73 ਲੱਖ ਰੁਪਏ ਖਰਚ ਕੀਤੇ ਗਏ ਸਨ ਤੇ ਇਹ ਵਿਕਾਸ ਕਾਰਜ ਅਕਾਲੀ ਦਲ ਦੇ ਕੌਂਸਲਰ ਸੰਤੋਖ ਸਿੰਘ ਅÏਜਲਾ ਦੀ ਦੇਖ-ਰੇਖ ਹੇਠ ਹੋਇਆ ਸੀ | ਤਲਵਾੜ ਨੇ ਮੌਜੂਦਾ ਹਾਲਾਤ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਉਸ ਤੋਂ ਬਾਅਦ ਇਲਾਕੇ ਦੀਆਂ ਸੜਕਾਂ ਦੀ ਜੋ ਮਾੜੀ ਹਾਲਤ ਹੋਈ ਹੈ, ਉਹ ਸਭ ਦੇ ਸਾਹਮਣੇ ਹੈ | ਸਾਬਕਾ ਡਿਪਟੀ ਮੇਅਰ ਪ੍ਰੇਮ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੱਛੜ ਚੁੱਕੇ ਵਾਰਡਾਂ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਂਦਾ ਜਾਵੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਚੱਲਣ ਤਾਂ ਜੋ ਇਲਾਕੇ ਦਾ ਸਰਬਪੱਖੀ ਵਿਕਾਸ ਹੋ ਸਕੇ | ਇਸ ਮੌਕੇ ਮਹਿਲਾ ਨੇਤਰੀ ਨੀਤੀ ਤਲਵਾੜ, ਬਿਕਰਮਜੀਤ ਸਿੰਘ ਕਲਸੀ ਤੇ ਸੰਜੀਵ ਥਾਪਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਅਹਿਦ ਲਿਆ |
Ad Position 22
No active advertisement
ਪਿਛਲੀ ਖ਼ਬਰ ਬਾਬਾ ਜਵਾਹਰ ਦਾਸ ਜੀ ਯਾਦਗਾਰੀ 'ਸੂਸਾਂ ਦੇ ਮੇਲੇ' ਦੀਆਂ ਤਿਆਰੀਆਂ ਜ਼ੋਰਾਂ 'ਤੇ ਅਗਲੀ ਖ਼ਬਰ ਡਿਪਟੀ ਡਾਇਰੈਕਟਰ ਡੈਂਟਲ ਨੇ ਡੇਂਗੂ ਦੀ ਬਿਮਾਰੀ ਸੰਬੰਧੀ ਕੀਤਾ ਜਾਗਰੂਕ
Ad Position 24