27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਨੁਮਾਇੰਦਿਆਂ ਦੀ ਪ੍ਰਧਾਨ ਰਾਜਾ ਵੜਿੰਗ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 11-05-2026
ਹੁਸ਼ਿਆਰਪੁਰ, 10 ਮਈ (ਨਰਿੰਦਰ ਸਿੰਘ ਬੱਡਲਾ)-2027 ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਣ ਦੇ ਚੱਲਦਿਆਂ ਸਾਰੀਆਂ ਰਾਜਸੀ ਪਾਰਟੀਆਂ 'ਚ ਹਲਚਲ ਦਾ ਮਾਹੌਲ ਪੈਦਾ ਹੋ ਗਿਆ ਅਤੇ ਸਾਰੀਆਂ ਪਾਰਟੀਆਂ ਹੀ ਚੋਣਾਂ ਜਿੱਤਣ ਲਈ ਸਰਗਰਮ ਹੋ ਰਹੀਆਂ ਹਨ | ਇਸ ਸੰਬੰਧ 'ਚ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੀ ਸਾਰੇ 117 ਹਲਕਿਆਂ ਦੀ ਨੁਮਾਇੰਦਗੀ ਕਰ ਰਹੇ ਕਾਂਗਰਸੀ ਆਗੂਆਂ ਦੀ ਮੀਟਿੰਗ ਮੁੱਖ ਦਫ਼ਤਰ ਵਿਖੇ ਬੁਲਾਈ ਗਈ | ਜਿਸ 'ਚ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ, ਸਹਿ ਇੰਚਾਰਜ ਰਵਿੰਦਰ ਦਲਮੀ ਤੇ ਸੂਰਜ ਸਿੰਘ ਠਾਕੁਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਵਿਚਾਰ ਵਟਾਂਦਰਾ ਕੀਤਾ | ਇਸ ਸੰਬੰਧੀ ਹਲਕਾ ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਐਡਵੋਕੇਟ ਰਣਜੀਤ ਕੁਮਾਰ ਨੇ ਦੱਸਿਆ ਕਿ ਮੀਟਿੰਗ 'ਚ ਹੁਸ਼ਿਆਰਪੁਰ ਜ਼ਿਲੇ੍ਹ ਦੇ ਸਾਰੇ ਹਲਕਿਆਂ ਤੋਂ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਚਾਰ ਵਟਾਂਦਰਾ ਕੀਤਾ ਕਿ ਚੋਣਾਂ ਇਕਜੁੱਟ ਹੋ ਕੇ ਲੜੀਆਂ ਜਾਣ ਅਤੇ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਸਾਬਕਾ ਵਿਧਾਇਕ ਅਰੁਣ ਡੋਗਰਾ ਮਿੱਕੀ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਐਡ. ਦਲਜੀਤ ਸਿੰਘ ਗਿਲਜੀਆਂ, ਐਡ. ਰੋਹਿਤ ਜੋਸ਼ੀ, ਸਾਬਕਾ ਵਿਧਾਇਕ ਇੰਦੂ ਬਾਲਾ, ਸਰਬਜੋਤ ਸਿੰਘ ਸਾਬੀ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਨੇ ਭਾਜਪਾ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਦਾ ਪੁਤਲਾ ਫੂਕਿਆ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਬਰਦਾਸ਼... ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ
Ad Position 24