27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ਚੋਣਾਂ 'ਚ ਜਿੱਤ ਲਈ ਭਾਜਪਾ ਵਰਕਰ ਹੁਣ ਤੋਂ ਹੀ ਕਮਰਕੱਸ ਲੈਣ-ਡਾ. ਰੈਨਾ ਭਾਜਪਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-05-2026
ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੂਬਾ ਭਾਜਪਾ ਦੇ ਸਹਿ ਇੰਚਾਰਜ ਤੇ ਕੌਮੀ ਸਕੱਤਰ ਡਾ. ਨਰਿੰਦਰ ਸਿੰਘ ਰੈਨਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸੂਬਾ ਸੰਗਠਨ ਵਲੋਂ ਉਨ੍ਹਾਂ ਨਾਲ ਸੂਬਾ ਮਹਾਂ ਮੰਤਰੀ ਰਾਕੇਸ਼ ਰਾਠੌਰ ਤੇ ਜ਼ਿਲ੍ਹਾ ਇੰਚਾਰਜ ਰਾਕੇਸ਼ ਸ਼ਰਮਾ ਵੀ ਹਾਜ਼ਰ ਸਨ | ਜ਼ਿਲ੍ਹਾ ਇਕਾਈ ਵਲੋਂ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ਡਾ. ਦਿਲਬਾਗ ਰਾਏ, ਨਿਮਿਸ਼ਾ ਮਹਿਤਾ ਆਦਿ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਡਾ. ਰੈਨਾ ਨੇ ਮੰਡਲ ਪ੍ਰਧਾਨਾਂ ਤੇ ਅਹੁਦੇਦਾਰਾਂ ਨਾਲ ਚੋਣਾਂ ਸੰਬੰਧੀ ਤਿਆਰੀਆਂ ਤੇ ਗਤੀਵਿਧੀਆਂ ਨੂੰ ਲੈ ਕੇ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਵਿਕਾਸ ਤੇ ਰਾਸ਼ਟਰਵਾਦ ਦੀ ਰਾਜਨੀਤੀ 'ਤੇ ਲੋਕਾਂ ਨੇ ਮੋਹਰ ਲਾਈ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਹੁਣ ਪਰਿਵਾਰਵਾਦ, ਭਿ੍ਸ਼ਟਾਚਾਰ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਾਲ ਨਕਾਰ ਚੁੱਕੇ ਹਨ ਅਤੇ ਭਾਜਪਾ ਦੀਆਂ ਲੋਕਪੱਖੀ ਨੀਤੀਆਂ 'ਤੇ ਮੋਹਰ ਲਗਾ ਰਹੇ ਹਨ | ਡਾ. ਰੈਨਾ ਨੇ ਕਿਹਾ ਕਿ ਪੱਛਮੀ ਬੰਗਾਲ 'ਚ ਭਾਜਪਾ ਵਰਕਰਾਂ ਦੀ ਸਖ਼ਤ ਮਿਹਨਤ ਕਰਦਿਆਂ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਤੇ ਲੋਕਾਂ ਨੇ ਭਾਜਪਾ ਦੇ ਹੱਕ 'ਚ ਸਮਰਥਨ ਦਿੱਤਾ | ਇਸੇ ਤਰ੍ਹਾਂ ਅਸਾਮ ਤੇ ਪਾਂਡੀਚਰੀ 'ਚ ਵੀ ਲੋਕਾਂ ਨੇ ਵਿਕਾਸ ਅਤੇ ਸਥਿਤ ਸਰਕਾਰ ਦੇ ਹੱਕ 'ਚ ਸਮਰਥਨ ਦਿੱਤਾ | ਡਾ. ਰੈਨਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਅਤੇ ਪੰਜਾਬੀਅਤ ਦੀ ਰੱਖਿਆ ਲਈ ਕਮਰਕੱਸ ਲੈਣੀ ਚਾਹੀਦੀ ਹੈ ਅਤੇ ਬੂਥ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਦੇ ਹੋਏ 2027 'ਚ ਭਾਜਪਾ ਦੀ ਸਰਕਾਰ ਬਣਾਉਣ ਲਈ ਜੁੱਟ ਜਾਣਾ ਚਾਹੀਦਾ ਹੈ | ਇਸ ਮੌਕੇ ਸਮੂਹ ਮੰਡਲ ਪ੍ਰਧਾਨ, ਜ਼ਿਲ੍ਹਾ ਅਹੁਦੇਦਾਰ ਤੇ ਸੈੱਲ ਇੰਚਾਰਜ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ-ਜਲੰਧਰ ਬਾਈਪਾਸ 'ਤੇ ਮਾਰਗ ਦੀ ਹਾਲਤ ਹੋਈ ਬਦ ਤੋਂ ਬਦਤਰ ਬਾਈਪਾਸ 'ਤੇ ਡੰੂਘੇ ਪਏ ਟੋਇਆ ਕਾਰਨ ਵਾਪਰ ਸਕਦੈ ਹ... ਅਗਲੀ ਖ਼ਬਰ 'ਆਪ' ਨੇ ਭਾਜਪਾ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਦਾ ਪੁਤਲਾ ਫੂਕਿਆ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਬਰਦਾਸ਼...
Ad Position 24