27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਰੈੱਡ ਕਰਾਸ ਦਿਵਸ ਮੌਕੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ

Ad Position 21
No active advertisement
ਅਜੀਤ ਡੈਸਕ 11-05-2026
ਅੱਡਾ ਸਰਾਂ, 10 ਮਈ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਸੁਸਾਇਟੀ ਬੋਕਾਰੋ (ਝਾਰਖੰਡ) ਅਧੀਨ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਨੈਣੋਵਾਲ ਵੈਦ ਵਿਖੇ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ | ਇਸ ਮੌਕੇ ਸਕੂਲ 'ਚ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਸੰਬੰਧੀ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ | ਅਧਿਆਪਕਾਂ ਵਲੋਂ ਬੱਚਿਆਂ ਨੂੰ ਸੌਖੇ ਅਤੇ ਦਿਲਚਸਪ ਢੰਗ ਨਾਲ ਸਮਝਾਇਆ ਗਿਆ ਕਿ ਕਿਸੇ ਵੀ ਐਮਰਜੈਂਸੀ ਹਾਲਤ ਦੌਰਾਨ ਜ਼ਖ਼ਮੀ ਜਾਂ ਅਚਾਨਕ ਬਿਮਾਰ ਹੋਏ ਵਿਅਕਤੀ ਦੀ ਤੁਰੰਤ ਮਦਦ ਕਿਵੇਂ ਕੀਤੀ ਜਾ ਸਕਦੀ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੀ. ਪੀ. ਆਰ. ਬਾਰੇ ਵੀ ਸ਼ੁਰੂਆਤੀ ਜਾਣਕਾਰੀ ਦਿੱਤੀ ਗਈ | ਅਧਿਆਪਕਾਂ ਨੇ ਬੱਚਿਆਂ ਨੂੰ ਦੱਸਿਆ ਕਿ ਜਦੋਂ ਕਿਸੇ ਵਿਅਕਤੀ ਦੀ ਸਾਹ ਲੈਣ ਦੀ ਪ੍ਰਕਿਰਿਆ ਜਾਂ ਦਿਲ ਦੀ ਧੜਕਣ ਅਚਾਨਕ ਰੁਕ ਜਾਵੇ ਤਾਂ ਸੀ. ਪੀ. ਆਰ. ਦੇ ਜ਼ਰੀਏ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਬੱਚਿਆਂ ਨੇ ਅਧਿਆਪਕਾਂ ਨੂੰ ਕਈ ਸਵਾਲ ਪੁੱਛੇ ਤੇ ਫਰਸਟ ਏਡ ਸੰਬੰਧੀ ਨਵੀਆਂ ਗੱਲਾਂ ਸਿੱਖਣ ਵਿਚ ਖ਼ਾਸ ਦਿਲਚਸਪੀ ਦਿਖਾਈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਈਸਪੁਰ 'ਚ ਖ਼ਾਲਸਾ ਕਾਲਜ ਮਾਹਿਲਪੁਰ ਦੇ ਦਾਖ਼ਲਾ ਕੇਂਦਰ ਦਾ ਉਦਘਾਟਨ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24