27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਧਾਇਕ ਘੁੰਮਣ ਨੇ ਬੋਦਲ ਛਾਉਣੀ ਦੇ ਵਿਕਾਸ ਲਈ 2 ਲੱਖ ਦਾ ਦਿੱਤਾ ਚੈੱਕ

Ad Position 21
No active advertisement
ਅਜੀਤ ਡੈਸਕ 11-05-2026
ਦਸੂਹਾ, 10 ਮਈ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਬੋਦਲ ਛਾਉਣੀ ਦੇ ਵਿਕਾਸ ਲਈ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਉਨ੍ਹਾਂ ਕਿਹਾ ਕਿ ਪਿੰਡ ਬੋਦਲ ਛਾਉਣੀ 'ਚ ਵਿਕਾਸ ਕੰਮ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੰਡਾਂ ਦਾ ਵਿਕਾਸ ਕਾਰਜ ਕਰਵਾਇਆ ਹੈ | ਉਨ੍ਹਾਂ ਕਿਹਾ ਕਿ ਲੋਕ ਹੁਣ ਵਧੀਆ ਜ਼ਿੰਦਗੀ ਬਤੀਤ ਕਰਨਗੇ | ਉਨ੍ਹਾਂ ਕਿਹਾ ਕਿ ਪਿੰਡ 'ਚ ਗਲੀਆਂ ਨਾਲੀਆਂ ਵਾਸਤੇ 2 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ, ਜਿਸ ਨਾਲ ਗਲੀਆਂ ਨਾਲੀਆਂ ਪੱਕੀਆਂ ਹੋਣਗੀਆਂ | ਉਨ੍ਹਾਂ ਕਿਹਾ ਕਿ ਉਹ ਬਾਕੀ ਵੀ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹਨ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ | ਇਸ ਮੌਕੇ ਪਿੰਡ ਵਾਸੀਆਂ ਵਲੋਂ ਵਿਧਾਇਕ ਘੰੁਮਣ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਹਰਬੰਸ ਕੌਰ ਸਰਪੰਚ ਬੋਦਲ ਸੋਣੀ, ਬਲਦੇਵ ਸਿੰਘ ਪੰਚ, ਸੰਤੋਸ਼ ਕੌਰ ਪੰਚ, ਹਰਜੀਤ ਕੌਰ ਪੰਚ, ਮਲਕੀਤ ਕੌਰ ਪੰਚ, ਬਲਜਿੰਦਰ ਫ਼ੌਜੀ ਪੰਚ, ਮਨਜੀਤ ਸਿੰਘ ਪੰਚ, ਲਵਪ੍ਰੀਤ ਸਿੰਘ ਮਿੱਠੂ, ਕਮਲ ਨਰ, ਗੁਰਿੰਦਰ ਸਿੰਘ ਸਫ਼ਰੀ, ਸੰਤੋਸ਼ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਂ ਤਿਆਗ, ਮਮਤਾ ਤੇ ਪਿਆਰ ਦੀ ਸੱਚੀ ਮੂਰਤ-ਐਡ. ਸਿੱਧੂ ਅਗਲੀ ਖ਼ਬਰ ਵਿਧਾਇਕ ਜਿੰਪਾ ਨੇ ਵੱਖ-ਵੱਖ ਸੜਕ ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ
Ad Position 24