28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-05-2026
ਟਾਂਡਾ ਉੜਮੁੜ, 10 ਮਈ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਅਜੀਤ ਸਿੰਘ ਗੁਰਾਇਆ, ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਤੇ ਸਕੱਤਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਪ੍ਰੋਫੈਸਰ ਕੇ. ਕਲੋਟੀ ਲਾਇਬ੍ਰੇਰੀ ਹਾਲ ਵਿਖੇ ਹੋਈ | ਮੀਟਿੰਗ ਦੌਰਾਨ ਪੈਨਸ਼ਨਰਾਂ ਨੇ ਆਪਣੀਆਂ ਹੱਕੀ ਮੰਗਾਂ ਸੰਬੰਧੀ ਆਵਾਜ਼ ਬੁਲੰਦ ਕੀਤੀ | ਮੀਟਿੰਗ ਦੀ ਸ਼ੁਰੂਆਤ ਸਮੂਹ ਮੈਂਬਰਾਂ ਵਲੋਂ ਵਿਛੜੇ ਸਾਥੀ ਹਰਭਜਨ ਸਿੰਘ ਡੀ. ਪੀ. ਈ. ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ | ਇਸ ਤੋਂ ਬਾਅਦ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ, ਉਨ੍ਹਾਂ ਦੇ ਹੱਲ ਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ 8 ਅਪ੍ਰੈਲ ਨੂੰ ਹਾਈ ਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਪੇ-ਕਮਿਸ਼ਨ ਦੇ ਬਕਾਏ, 16 ਫ਼ੀਸਦੀ ਡੀ. ਏ. ਤੇ ਡੀ. ਏ. ਦੇ ਬਕਾਏ ਦੇ ਭੁਗਤਾਨ ਸੰਬੰਧੀ ਦਿੱਤਾ ਇਤਿਹਾਸਿਕ ਫ਼ੈਸਲਾ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਫ਼ੈਸਲਾ ਜਲਦ ਲਾਗੂ ਕਰਨਾ ਚਾਹੀਦਾ ਹੈ | ਮੀਟਿੰਗ 'ਚ ਬਾਕੀ ਰਹਿੰਦੀਆਂ ਮੰਗਾਂ ਜਿਵੇਂ 2.59 ਦੇ ਗੁਣਾਂਕ ਅਨੁਸਾਰ ਪੈਨਸ਼ਨ ਸੋਧਣ, ਮੈਡੀਕਲ ਭੱਤਾ 2000 ਰੁਪਏ ਕਰਨ ਅਤੇ ਕੈਸ਼ਲੈੱਸ ਮੈਡੀਕਲ ਸਕੀਮ ਲਾਗੂ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸੰਜੀਦਗੀ ਨਹੀਂ ਦਿਖਾ ਰਹੀ, ਜਿਸ ਕਰ ਕੇ ਉਨ੍ਹਾਂ 'ਚ ਸਰਕਾਰ ਪ੍ਰਤੀ ਰੋਸ ਹੈ | ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸੰਤੋਖ ਸਿੰਘ, ਦਵਿੰਦਰ ਸਿੰਘ, ਮਦਨ ਲਾਲ, ਅਮਰੀਕ ਸਿੰਘ, ਅਮਰੀਕ ਸਿੰਘ ਹਰਸੀ ਪਿੰਡ, ਉੱਤਮ ਸਿੰਘ, ਤੀਰਥ ਸਿੰਘ, ਅੰਮਿ੍ਤਪਾਲ, ਮੋਹਣ ਸਿੰਘ, ਸੁਰਜੀਤ ਸਿੰਘ, ਤੀਰਥ ਰਾਮ, ਵਿਨੋਦ ਸੈਣੀ, ਅਮਰਜੀਤ ਸਿੰਘ, ਗੁਰਮੀਤ ਸਿੰਘ , ਸੁਖਬੀਰ ਸਿੰਘ, ਕੁੰਦਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪੰਜ ਖ਼ਿਲਾਫ਼ ਮਾਮਲਾ ਦਰਜ
Ad Position 24