05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵਲੋਂ ਹੜਤਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 12-05-2026
ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ)-ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਲੈ ਕੇ ਹੜਤਾਲ ਸ਼ੁਰੂ ਦਿੱਤੀ | ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਪਹਿਲਾਂ ਤੋਂ ਹੀ ਹੜਤਾਲ ਚੱਲ ਰਹੀ ਹੈ | ਅੱਜ ਹੁਸ਼ਿਆਰਪੁਰ ਦੇ ਕਰਮਚਾਰੀ ਵੀ ਇਸ 'ਚ ਸ਼ਾਮਿਲ ਹੋ ਗਏ | ਜ਼ਿਲ੍ਹਾ ਕਰਨਜੋਤ ਆਦੀਆ ਨੇ ਕਿਹਾ ਕਿ ਮੁਲਾਜ਼ਮਾਂ ਨੇ ਪਿਛਲੇ ਸਾਲ ਸਤੰਬਰ ਮਹੀਨੇ 'ਚ ਜਦੋਂ ਹੜਤਾਲ ਕੀਤੀ ਸੀ ਤਾਂ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਪਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਅੱਜ ਤੱਕ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਆਪਣਾ ਵਾਅਦਾ ਪੁੂਰਾ ਨਹੀਂ ਕਰਦੀ, ਸਫਾਈ ਦਾ ਕੰਮ ਬੰਦ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਥੈਲੇਸੀਮੀਆ ਦਿਵਸ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਦੋ ਸਾਲ ਤੋਂ ਅਧੂਰੀ ਪਈ ਪੰਚਾਇਤ ਘਰ ਦੀ ਇਮਾਰਤ ਬਣੀ ਨਸ਼ੇੜੀਆਂ ਦਾ ਅੱਡਾ
Ad Position 24