05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐੱਸ. ਡੀ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 12-05-2026
ਗੜ੍ਹਸ਼ੰਕਰ, 11 ਮਈ (ਧਾਲੀਵਾਲ)-ਮੂਲ ਰਾਜ ਦੇਵੀ ਚੰਦ ਕਪੂਰ ਐੱਸ. ਡੀ. ਪਬਲਿਕ ਸਕੂਲ ਗੜ੍ਹਸ਼ੰਕਰ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰਸੀਪਲ ਬੰਦਨਾ ਰਾਣਾ ਨੇ ਦੱਸਿਆ ਕਿ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਤੀਜੇ 'ਚ ਵਿਦਿਆਰਥੀ ਹਿਮਾਂਸ਼ੂ ਨੇ ਪਹਿਲਾ, ਵਿਦਿਆਰਥਣ ਮਹਿਕ ਨੇ ਦੂਜਾ ਤੇ ਲਵਲੀਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ | ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਲਈ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰੇਂਦਰ ਕੁਮਾਰ ਵਾਸੁਦੇਵ, ਮੈਨੇਜਰ ਸੋਮ ਨਾਥ ਓਹਰੀ, ਪਿ੍ੰਸੀਪਲ ਬੰਦਨਾ ਰਾਣਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿਚ ਹੋਰ ਵੀ ਮਿਹਨਤ ਕਰਕੇ ਚੰਗੇ ਅੰਕ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਅਰਵਿੰਦਰ ਸਿੰਘ ਸਰਕਾਰੀ ਸਕੂਲ ਸਰਿਆਣਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਬਡਵਾਲ ਗੋਤ ਜਠੇਰਿਆਂ ਦਾ ਜੋੜ ਮੇਲਾ 17 ਨੂੰ
Ad Position 24