05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਖ਼ਾਲਸਾ ਸਕੂਲ ਗੜ੍ਹਦੀਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 12-05-2026
ਗੜ੍ਹਦੀਵਾਲਾ, 11 ਮਈ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ 10ਵੀਂ ਕਲਾਸ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਦੇ ਪਿ੍ੰਸੀਪਲ ਅਰਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਇਸ ਵਾਰ ਸਕੂਲ ਦੀ ਵਿਦਿਆਰਥਣ ਜਸਮੀਨ ਕੌਰ ਨੇ 82.46 ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ 'ਚੋਂ ਪਹਿਲਾ ਜਦ ਕਿ ਹਰਦੀਪ ਕੌਰ ਨੇ 77.5 ਫ਼ੀਸਦੀ ਅੰਕ ਲੈ ਕੇ ਦੂਜਾ, ਹਰਜੋਤ ਕੌਰ ਨੇ 77.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ, ਗੁਰਦੀਪ ਕੌਰ ਨੇ 74.3 ਫ਼ੀਸਦੀ ਅੰਕ ਲੈ ਕੇ ਚੌਥਾ, ਜਸ਼ਨਦੀਪ ਕੌਰ ਨੇ 74 ਫ਼ੀਸਦੀ ਲੈ ਕੇ ਪੰਜਵਾਂ ਤੇ ਗਗਨਦੀਪ ਨੇ 73.3 ਫ਼ੀਸਦੀ ਅੰਕ ਲੈ ਕੇ ਛੇਵਾਂ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਬਾਕੀ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਸਕੂਲ ਦੇ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਤੇ ਪਿ੍ੰ. ਗਿੱਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਟਰੂ ਲਾਈਟ ਪਬਲਿਕ ਹਾਈ ਸਕੂਲ ਨਸਰਾਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ਼ਹੀਦ ਅਰਵਿੰਦਰ ਸਿੰਘ ਸਰਕਾਰੀ ਸਕੂਲ ਸਰਿਆਣਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24