ਮਾਹਿਲਪੁਰ, 11 ਮਈ (ਰਜਿੰਦਰ ਸਿੰਘ)-10ਵੀਂ ਜਮਾਤ ਦੇ ਨਤੀਜੇ 'ਚ ਐਲਿਸ ਹਾਈ ਸਕੂਲ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਐਮ. ਡੀ. ਪ੍ਰੋ. ਅਜੀਤ, ਪ੍ਰੈਜ਼ੀਡੈਂਟ ਦਲਵਿੰਦਰ ਅਜੀਤ ਤੇ ਪਿ੍ੰ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਏਕਤਾ ਰਾਮੀ ਨੇ 96 ਫ਼ੀਸਦੀ ਅੰਕ ਲੈ ਕੇ ਪਹਿਲਾ, ਅੰਜਲੀ ਤੇ ਜਸ਼ਨਪ੍ਰੀਤ ਕੌਰ ਨੇ 95 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਭਵਦੀਪ ਸਿੰਘ ਨੇ 92 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਤੋਂ ਇਲਾਵਾ 8 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਐਮ. ਡੀ. ਪ੍ਰੋ.ਅਜੀਤ ਸਮੇਤ ਪਿ੍ੰਸੀਪਲ ਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਹੋਰ ਉਜਵਲੇ ਭਵਿੱਖ ਦੀ ਕਾਮਨਾ ਕੀਤੀ |