06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਹਸਪਤਾਲ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 12-05-2026
ਹਰਿਆਣਾ, 11 ਮਈ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੁਖਵਿੰਦਰ ਸਿੰਘ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸੀ. ਐਚ. ਸੀ. ਭੂੰਗਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੀਤੀ ਅਚਨਚੇਤ ਚੈਕਿੰਗ ਦੌਰਾਨ ਸਮੂਹ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ | ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਮੈਡੀਕਲ ਅਫ਼ਸਰਾਂ ਨੂੰ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਡਾ. ਜਗਤਾਰ ਸਿੰਘ, ਡਾ. ਅਭਿਤੋਜ ਸਿੰਘ, ਡਾ. ਹਰਦੀਪ ਸਿੰਘ, ਡਾ. ਪਿ੍ਅੰਕਾ, ਚੀਫ਼ ਫਾਰਮੇਸੀ ਅਫ਼ਸਰ ਬਲਵਿੰਦਰ ਸਿੰਘ, ਜਸਤਿੰਦਰ ਸਿੰਘ ਬੀ. ਈ. ਈ., ਰਾਜਵਿੰਦਰ ਸਿੰਘ, ਮਨਦੀਪ ਕੌਰ, ਲਖਵਿੰਦਰ ਕੌਰ, ਰਿੰਪੀ ਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਨਵੀਂ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਅਗਲੀ ਖ਼ਬਰ ਬਿਸਤ-ਦੁਆਬ ਨਹਿਰ 'ਤੇ ਲਾਂਘਾ ਬਣਾਉਣ ਲਈ ਕਾਂਗਰਸ ਸਰਕਾਰ ਵੇਲੇ ਆਈ ਗ੍ਰਾਂਟ ਖ਼ੁਰਦ-ਬੁਰਦ ਹੋਈ-ਗੋਲਡੀ
Ad Position 24