06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵਿਧਾਇਕ ਜਿੰਪਾ ਵਲੋਂ ਨਵੀਂ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 12-05-2026
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 8 'ਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ 'ਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣਾ ਉਨ੍ਹਾਂ ਦੀ ਤਰਜ਼ੀਹ ਹੈ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਮੌਜੂਦਾ ਕਾਰਜਕਾਲ ਦੌਰਾਨ ਇਸ ਵਾਰਡ 'ਚ ਹੁਣ ਤੱਕ ਲਗਪਗ ਢਾਈ ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ 'ਤੇ ਖ਼ਰਚ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਵਿਕਾਸ ਪ੍ਰਾਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਸਥਾਨਕ ਵਾਸੀਆਂ ਨੇ ਵੀ ਸੜਕ ਨਿਰਮਾਣ ਕੰਮ ਸ਼ੁਰੂ ਹੋਣ 'ਤੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੁਖੀ ਰਾਮ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਜਾ ਨੇ ਪਿੰਡ ਟਾਹਲੀ ਵਿਖੇ 34 ਲੱਖ ਦੀ ਲਾਗਤ ਨਾਲ ਬਣਨ ਵਾਲੀ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਹਸਪਤਾਲ ਦੀ ਚੈਕਿੰਗ
Ad Position 24