ਅੱਡਾ ਸਰਾਂ, 11 ਮਈ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਅੱਡਾ ਸਰਾਂ ਦਾ ਬੀ. ਐੱਸ. ਸੀ. ਨਰਸਿੰਗ ਦੂਜੇ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਲਵਦੀਪ ਕੌਰ ਵੜੈਚ ਤੇ ਵਾਈਸ ਪਿ੍ੰਸੀਪਲ ਲਵਦੀਪ ਕੌਰ ਤਲਵਾੜ ਨੇ ਦੱਸਿਆ ਕਿ ਨਤੀਜੇ 'ਚ ਰਾਜਦੀਪ ਕੌਰ ਨੇ 7.74 ਸੀ. ਜੀ. ਪੀ. ਏ. ਨਾਲ ਪਹਿਲਾਂ ਸਥਾਨ ਹਾਸਿਲ ਕੀਤਾ ਜਦਕਿ ਅਰਮਾਨਦੀਪ ਕੌਰ ਨੇ 7.71 ਸੀ. ਜੀ. ਪੀ. ਏ. ਨਾਲ ਦੂਜਾ ਤੇ ਗੁਰਪ੍ਰੀਤ ਕੌਰ ਨੇ 7.65 ਸੀ. ਜੀ. ਪੀ. ਏ. ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਨਤੀਜੇ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ, ਸੈਕਟਰੀ ਬਿਕਰਮਜੀਤ ਸਿੰਘ ਲਾਲੀ, ਜਥੇਦਾਰ ਅਵਤਾਰ ਸਿੰਘ, ਅਵਤਾਰ ਸਿੰਘ ਬੀਰਮਪੁਰ, ਹਰਭਜਨ ਸਿੰਘ ਢਿੱਲੋਂ, ਗੁਰਮੇਲ ਸਿੰਘ ਸੀਕਰੀ, ਡਾ. ਕੁਲਦੀਪ ਸਿੰਘ ਘੋੜਾਵਾਹਾ, ਰਾਕੇਸ਼ ਵੋਹਰਾ, ਤਰਸੇਮ ਸਿੰਘ ਚੌਟਾਲਾ, ਗੁਰਕਮਲ ਸਿੰਘ ਸੋਢੀ, ਸਤਨਾਮ ਸਿੰਘ ਢਿੱਲੋਂ, ਮਨਜੀਤ ਸਿੰਘ ਕੰਧਾਲਾ ਜੱਟਾਂ, ਡਾ. ਦਵਿੰਦਰ ਕੌਸ਼ਲ ਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਮਿਹਨਤੀ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |