06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੇਂਟ ਸੋਲਜਰ ਸਕੂਲਾਂ 'ਚ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 12-05-2026
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਅਤੇ ਗੜ੍ਹਦੀਵਾਲਾ ਵਿਖੇ ਮਾਂ ਦਿਵਸ ਮਨਾਇਆ | ਪਿ੍ੰਸੀਪਲ ਗਗਨਦੀਪ ਸਿੰਘ ਤੇ ਪਿ੍ੰਸੀਪਲ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਇਕੱਠੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨੂੰ ਸਮਰਪਿਤ ਕਵਿਤਾਵਾਂ ਸੁਣਾ ਕੇ ਅਤੇ ਗੀਤ ਗਾ ਕੇ ਅਤੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬਣੇ ਕਾਰਡ ਦੇ ਕੇ ਆਪਣੇ ਪਿਆਰ ਦਾ ਇਜ਼ਹਾਰ ਕੀਤਾ | ਇਸ ਮੌਕੇ ਪਿ੍ੰ. ਗਗਨਦੀਪ ਸਿੰਘ ਤੇ ਪਿ੍ੰ. ਰੁਪਿੰਦਰਜੀਤ ਸਿੰਘ ਨੇ ਮਾਵਾਂ ਅਤੇ ਬੱਚਿਆਂ ਨੂੰ ਮਾਂ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਆਪਣੀ ਮਾਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਪਿਆਰ ਤੇ ਸਤਿਕਾਰ ਦੇਣਾ ਚਾਹੀਦਾ ਹੈ ਅਤੇ ਸਿਰਫ਼ ਇਕ ਦਿਨ ਨਹੀਂ ਸਗੋਂ ਹਰ ਦਿਨ ਨੂੰ ਮਾਂ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੀ. ਬੀਣੇਵਾਲ 'ਚ ਸਿਹਤ ਸਹੂਲਤਾਂ ਦਾ ਲੋਕ ਲਾਭ ਲੈਣ-ਐਸ. ਐਮ. ਓ. ਅਗਲੀ ਖ਼ਬਰ ਪਿ੍ੰਸੀਪਲ ਕਿਰਨਪ੍ਰੀਤ ਕੌਰ ਧਾਮੀ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ
Ad Position 24