15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਾਤਾਵਰਨ ਪੱਖੀ ਤਕਨੀਕਾਂ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 13-05-2026

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕਿ੍ਸ਼ੀ ਵਿਗਿਆਨ ਕੇਂਦਰ, ਬਾਹੋਵਾਲ ਨਾਲ ਜੁੜੇ ਅਗਾਂਹਵਧੂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸੰਭਾਲਣ ਸਬੰਧੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਬੀਤੇ ਦਿਨੀਂ ਕਰਵਾਏ ਗਏ 'ਟਿਕਾਊ ਖੇਤੀ ਅਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸੰਮੇਲਨ' ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿ੍ਸ਼ੀ ਵਿਗਿਆਨ ਕੇਂਦਰ, ਬਾਹੋਵਾਲ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਸੰਮੇਲਨ ਦੀ ਪ੍ਰਧਾਨਗੀ ਵਾਈਸ ਚਾਂਸਲਰ, ਪੀ.ਏ.ਯੂ ਲੁਧਿਆਣਾ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਇਨ੍ਹਾਂ ਤੋਂ ਇਲਾਵਾ ਇਸ ਸੰਮੇਲਨ ਵਿਚ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਅਤੇ ਨਿਰਦੇਸ਼ਕ ਖੋਜ ਪੀ.ਏ.ਯੂ ਲੁਧਿਆਣਾ ਡਾ. ਅਜਮੇਰ ਸਿੰਘ ਢੱਟ ਵੀ ਉਚੇਚੇ ਤੌਰ 'ਤੇ ਮੌਜੂਦ ਸਨ | ਇਸ ਸਮਾਗਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਪਿੰਡ ਠੀਂਡਾ ਤੋਂ ਓਾਕਾਰ ਸਿੰਘ ਅਤੇ ਕੁਲਵੀਰ ਸਿੰਘ ,ਪਿੰਡ ਪੱਦੀ ਸੂਰਾ ਸਿੰਘ ਤੋਂ ਕੁਲਵੰਤ ਸਿੰਘ ਗਿੱਲ ਅਤੇ ਜਗਦੀਪ ਸਿੰਘ, ਪਿੰਡ ਸੈਲਾ ਖ਼ੁਰਦ ਤੋਂ ਰਮਨਦੀਪ ਸਿੰਘ, ਪਿੰਡ ਭਾਮ ਤੋਂ ਬਲਵਿੰਦਰ ਸਿੰਘ ਅਤੇ ਬਖ਼ਤਾਵਰ ਸਿੰਘ, ਪਿੰਡ ਖ਼ਾਨਪੁਰ ਤੋਂ ਜਸਪਾਲ ਸਿੰਘ ਅਤੇ ਪਿੰਡ ਰਸੂਲਪੁਰ ਤੋਂ ਹਰਨੇਕ ਸਿੰਘ ਤੇ ਬਲੀ ਸਿੰਘ ਨੂੰ ਇਸ ਸੰਮੇਲਨ ਵਿਚ ਨਿਵਾਜਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਲਾਲੀ ਬਾਜਵਾ ਵਲੋਂ ਨਵ ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਸਨਮਾਨਿਤ ਅਗਲੀ ਖ਼ਬਰ ਘਰ 'ਚੋਂ 40000 ਦੀ ਨਕਦੀ ਤੇ ਗਹਿਣੇ ਚੋਰੀ
Ad Position 24