15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਲਾਲੀ ਬਾਜਵਾ ਵਲੋਂ ਨਵ ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਸਨਮਾਨਿਤ

Ad Position 21
No active advertisement
ਅਜੀਤ ਡੈਸਕ 13-05-2026

ਗੜ੍ਹਦੀਵਾਲਾ, 12 ਮਈ (ਚੱਗਰ)-ਜ਼ਿਲ੍ਹਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਅਟਵਾਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਦਵਿੰਦਰ ਸਿੰਘ ਹਨੀ ਭਾਟੀਆ ਨੂੰ ਸ਼ਹਿਰੀ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਹੋਣ 'ਤੇ ਸਨਮਾਨਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਸਨਮਾਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਮਿਹਨਤੀ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਭਵਿੱਖ 'ਚ ਪਿੰਡਾਂ ਵਿਚ ਬੂਥ ਪੱਧਰ 'ਤੇ ਨੌਜਵਾਨਾਂ ਦੀਆਂ ਨਿਯੁਕਤੀਆਂ ਕਰਕੇ ਅਕਾਲੀ ਦਲ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ | ਇਸ ਮੌਕੇ ਹਰਵਿੰਦਰ ਸਿੰਘ ਸਮਰਾ, ਦਿਲਬਾਗ ਸਿੰਘ ਬਾਹਗਾ, ਲਖਵਿੰਦਰ ਠੱਕਰ, ਮਨਪ੍ਰੀਤ ਸਿੰਘ ਰੰਧਾਵਾ, ਹਰਿੰਦਰਪਾਲ ਸਿੰਘ ਸਨ੍ਹੀ ਝਿੰਗੜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਵਾਤਾਵਰਨ ਪੱਖੀ ਤਕਨੀਕਾਂ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਸਨਮਾਨਿਤ
Ad Position 24