ਹਾਜੀਪੁਰ, 12 ਮਈ (ਪੁਨੀਤ ਭਾਰਦਵਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ, ਜਿਸ 'ਚ ਸਰਵਹਿੱਤਕਾਰੀ ਵਿੱਦਿਆ ਮੰਦਰ (ਸੀਨੀਅਰ ਸੈਕੰਡਰੀ) ਹਾਜੀਪੁਰ ਦੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਸਕੂਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਸਰਦਾਰਾ ਸਿੰਘ ਨੇ 650 ਵਿਚੋਂ 625 ਅੰਕ (96.15%) ਪ੍ਰਾਪਤ ਕਰਕੇ ਪੰਜਾਬ ਭਰ 'ਚੋਂ 20ਵਾਂ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀ ਪ੍ਰਭਜੋਤ ਸਿੰਘ ਪੁੱਤਰ ਰਾਏ ਸਿੰਘ ਨੇ 615/650 (94.6%) ਅੰਕ ਪ੍ਰਾਪਤ ਕਰਕੇ ਦੂਜਾ ਤੇ ਜਗਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਨੇ 614/650 (94.46%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ 1 ਵਿਦਿਆਰਥੀ ਨੇ 95 ਫ਼ੀਸਦੀ ਤੋਂ ਵੱਧ, 4 ਵਿਦਿਆਰਥੀਆਂ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਅਨਿਲ ਵਸ਼ਿਸ਼ਟ, ਪ੍ਰਧਾਨ ਠਾਕੁਰ ਹਰਦਿਆਲ, ਪ੍ਰਬੰਧਕ ਵਰਿੰਦਰ ਡਾਹਡਾ ਤੇ ਪਿ੍ੰਸੀਪਲ ਮਨੋਜ ਕੁਮਾਰ ਨੇ ਵਿਦਿਆਰਥੀਆਂ ਦੀ ਇਸ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਨਤੀਜਾ ਉਨ੍ਹਾਂ ਦੀ ਮਿਹਨਤ, ਲਗਨ, ਅਨੁਸ਼ਾਸਨ ਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ | ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |