ਰਾਮਗੜ੍ਹ ਸੀਕਰੀ, 12 ਮਈ (ਕਟੋਚ)-ਡਰੀਮ ਪਬਲਿਕ ਹਾਈ ਸਕੂਲ ਰਾਮਗੜ੍ਹ ਸੀਕਰੀ ਦਾ ਦਸਵੀਂ ਬੋਰਡ ਪ੍ਰੀਖਿਆ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਬਲਰਾਜ ਰਾਣਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਦੇ 24 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਦਿੱਤੀ ਸੀ ਜੋ ਸਾਰੇ ਸ਼ਾਨਦਾਰ ਅੰਕਾਂ ਨਾਲ ਪਾਸ ਐਲਾਨੇ ਗਏ ਹਨ | 16 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਆਦਿਤਿਆ ਕੌਂਡਲ ਨੇ 605/650 ਅੰਕ (93.07) ਫ਼ੀਸਦੀ ਲੈ ਕੇ ਸਕੂਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ ਜਦਕਿ ਰਿਤੇਸ਼ ਪਰਮਾਰ ਨੇ 579/650 ਅੰਕ (89.07) ਫ਼ੀਸਦੀ ਅੰਕ ਲੈ ਕੇ ਸਕੂਲ 'ਚ ਦੂਜਾ ਸਥਾਨ ਹਾਸਿਲ ਕੀਤਾ ਹੈ | ਸਕੂਲ ਪ੍ਰਬੰਧਕ ਕਮੇਟੀ ਨੇ ਸਕੂਲ ਦੀ ਇਸ ਉਪਲਬਧੀ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਸਕੂਲ ਸਟਾਫ਼ ਨੂੰ ਹੱਲਾ ਸ਼ੇਰੀ ਦਿੰਦਿਆਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਹੈ |