15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰੂ ਨਾਨਕ ਮਿਸ਼ਨ ਸਕੂਲ ਝਾਵਾਂ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਅੱਡਾ ਸਰਾਂ , 12 ਮਈ (ਮਸੀਤੀ)-ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਜਲੰਧਰ ਅਧੀਨ ਚਲਦੇ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਝਾਵਾਂ ਦਾ ਦਸਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਮੈਨੇਜਰ ਬਲਬੀਰ ਸਿੰਘ ਅਤੇ ਪਿ੍ੰਸੀਪਲ ਰਜਿੰਦਰ ਕੁਮਾਰੀ ਨੇ ਦੱਸਿਆ ਕਿ ਸਕੂਲ ਦੇ 45 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਵਿਦਿਆਰਥੀ ਫ਼ਸਟ ਅਤੇ ਹਾਈ ਫ਼ਸਟ ਡਿਵੀਜ਼ਨਾਂ ਵਿਚ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਨੇ 94.3 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਜਦਕਿ ਹਰਮਨਦੀਪ ਕੌਰ ਨੇ 91.53 ਫ਼ੀਸਦੀ ਅੰਕ ਲੈ ਕੇ ਦੂਜਾ ਸਰੂਪ ਸਿੰਘ ਨੇ 90.6 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਟਰੱਸਟ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਜੁਨੇਜਾ, ਮੈਨੇਜਰ ਬਲਬੀਰ ਸਿੰਘ ਅਤੇ ਪਿ੍ੰਸੀਪਲ ਰਜਿੰਦਰ ਕੁਮਾਰੀ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਅਤੇ ਮਿਹਨਤੀ ਸਟਾਫ਼ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਅੰਜਲੀ, ਸ਼ਾਈਨਾ, ਰਜਵੰਤ ਕੌਰ, ਮਨਪ੍ਰੀਤ ਕੌਰ ਅੰਬਾਲਾ, ਸਤਵੀਰ ਸਿੰਘ, ਮਨਜੋਤੀ, ਰੁਪਿੰਦਰ ਕੌਰ, ਹਰਪ੍ਰੀਤ ਕੌਰ, ਇਸ਼ੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੱਲਰ ਖ਼ਾਲਸਾ ਸਕੂਲ ਹਰਿਆਣਾ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦਸੂਹਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24