ਹਰਿਆਣਾ, 12 ਮਈ (ਹਰਮੇਲ ਸਿੰਘ ਖੱਖ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਅਧੀਨ ਚੱਲ ਰਹੇ ਕੱਲਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸੰਬੰਧੀ ਪਿ੍ੰ. ਰੀਟਾ ਸੈਣੀ ਨੇ ਦੱਸਿਆ ਕਿ ਦੀਪਕ ਕੁਮਾਰ ਨੇ 650 'ਚੋਂ 560 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਜਪਨੂਰ ਕੌਰ ਨੇ 555 ਅੰਕ ਲੈ ਕੇ ਦੂਜਾ ਤੇ ਦਿਵਿਅਆਸ਼ੂ ਨੇ 550 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਭ ਸਕੂਲ ਦੇ ਮਿਹਨਤੀ ਸਟਾਫ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਸੰਭਵ ਹੋ ਸਕਿਆ ਹੈ | ਇਸ ਮੌਕੇ ਸਕੂਲ ਦੇ ਸਾਬਕਾ ਪਿ੍ੰ. ਤੇ ਸਲਾਹਕਾਰ ਹਰਜਿੰਦਰ ਸਿੰਘ ਨੇ ਕਿਹਾ ਕਿ ਇਹੋ ਜਿਹੇ ਵਿਦਿਆਰਥੀ ਸਕੂਲ ਦਾ ਮਾਣ ਹਨ ਤੇ ਸਾਰੇ ਵਿਦਿਆਰਥੀਆਂ ਨੂੰ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਜੀਵਨ ਵਿਚ ਚੰਗਾ ਮੁਕਾਮ ਹਾਸਿਲ ਕਰਨਾ ਚਾਹੀਦਾ ਹੈ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |