15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਬਾ ਨੰਦ ਲਾਲ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਨੰਗਲ ਬਿਹਾਲਾਂ, 12 ਮਈ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਦਾ ਪੰਜਾਬ ਬੋਰਡ ਵਲੋਂ 10ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸੰਬੰਧੀ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਤੇ ਪਿ੍ੰਸੀਪਲ ਰੀਟਾ ਕੁਮਾਰੀ ਨੇ ਦੱਸਿਆ ਕਿ 14 ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੀ ਪ੍ਰੀਖਿਆ ਦਾ ਇਮਤਿਹਾਨ ਦਿੱਤਾ ਸੀ ਅਤੇ ਸਾਰੇ ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਤਵਿੰਦਰ ਕੌਰ ਨੇ 87.84 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ, ਵੰਸ਼ ਟੋਕਾ ਨੇ 87.53 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਸ਼ੁਤੀ ਨੇ 84.92 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਕੂਲ ਕੰਧਾਲਾ ਜੱਟਾਂ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਬਾਵਾ ਲਾਲ ਦਿਆਲ ਪਬਲਿਕ ਸਕੂਲ ਕਲੋਏ ਦਾ ਨਤੀਜਾ ਸੌ ਫ਼ੀਸਦੀ
Ad Position 24