ਅੱਡਾ ਸਰਾਂ, 12 ਮਈ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਪਬਲਿਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅੱਡਾ ਸਰਾਂ ਦਾ 10ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਵਿਸ਼ਾਲ ਵਰਮਾ ਨੇ ਦੱਸਿਆ ਕਿ ਨਤੀਜੇ 'ਚੋਂ ਲਵਦੀਪ ਸਿੰਘ ਨੇ 575 ਅੰਕ ਪ੍ਰਾਪਤ ਕਰਕੇ ਪਹਿਲਾ ਤੇ ਹਿਤਾਕਸ਼ੀ ਨੇ ਦੂਸਰਾ, ਜਦਕਿ ਗਗਨਪ੍ਰੀਤ ਕੌਰ ਤੇ ਰਾਜਵਿੰਦਰ ਸਿੰਘ ਧਾਲੀਵਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਨਤੀਜੇ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਸੈਕਟਰੀ ਬਿਕਰਮਜੀਤ ਸਿੰਘ ਲਾਲੀ, ਜਥੇਦਾਰ ਅਵਤਾਰ ਸਿੰਘ, ਅਵਤਾਰ ਸਿੰਘ ਬੀਰਮਪੁਰ, ਹਰਭਜਨ ਸਿੰਘ ਢਿੱਲੋਂ, ਗੁਰਮੇਲ ਸਿੰਘ ਸੀਕਰੀ, ਡਾ. ਕੁਲਦੀਪ ਸਿੰਘ ਘੋੜੇਵਾਹਾ, ਰਕੇਸ਼ ਵੋਹਰਾ, ਤਰਸੇਮ ਸਿੰਘ ਚੌਟਾਲਾ, ਗੁਰਕਮਲ ਸਿੰਘ ਸੋਢੀ, ਸਤਨਾਮ ਸਿੰਘ ਢਿੱਲੋਂ, ਮਨਜੀਤ ਸਿੰਘ ਕੰਧਾਲਾ ਜੱਟਾਂ, ਡਾ. ਦਵਿੰਦਰ ਕੌਸ਼ਲ ਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |