15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਸਕੂਲ ਅਜੜਾਮ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਨਸਰਾਲਾ, 12 ਮਈ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜੜਾਮ ਦਾ ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਦੇ ਪਿ੍ੰਸੀਪਲ ਮੈਡਮ ਜਗਦੀਪ ਕੌਰ ਨੇ ਦੱਸਿਆ ਕਿ ਇਸ ਨਤੀਜੇ 'ਚ ਧਰਮਵੀਰ ਸਿੰਘ ਨੇ 87. 23 ਫ਼ੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਦਿਲਸ਼ਾਨ ਕੁਮਾਰ ਨੇ 82 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਗੁਰਲੀਨ ਕੌਰ ਨੇ 75 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਚੰਗੇ ਨਤੀਜੇ ਲਈ ਪਿ੍ੰ. ਮੈਡਮ ਜਗਦੀਪ ਕੌਰ ਨੇ ਸਮੂਹ ਸਕੂਲ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਧਿਆਪਕਾਂ ਦੁਆਰਾ ਕਰਵਾਈ ਸਖ਼ਤ ਮਿਹਨਤ ਨੂੰ ਸਲਾਹਿਆ | ਪਿ੍ੰਸੀਪਲ ਮੈਡਮ ਜਗਦੀਪ ਕੌਰ ਤੇ ਸਮੂਹ ਸਕੂਲ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ਚੱਬੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜੀ. ਟੀ. ਬੀ. ਸਕੂਲ ਦਸੂਹਾ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24