15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ਚੱਬੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਚੱਬੇਵਾਲ, 12 ਮਈ (ਰਾਜੀਵ ਭਾਰਦਵਾਜ)-ਕਸਬਾ ਚੱਬੇਵਾਲ ਦੇ ਸਕੂਲ ਸ੍ਰੀ ਗੁਰੂ ਹਰਿਰਾਇ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸੰਬੰਧੀ ਪਿ੍ੰ. ਮਨਜੀਤ ਕੌਰ ਨੇ ਦੱਸਿਆ ਕਿ ਇਸ ਨਤੀਜੇ 'ਚ ਪ੍ਰਭਦੀਪ ਕੌਰ ਨੇ 650 'ਚੋਂ 516 ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਹਮਰੀਤ ਸੈਣੀ ਨੇ 650 'ਚੋਂ 481 ਅੰਕ ਹਾਸਿਲ ਕੀਤੇ ਅਤੇ ਕਮਲਜੋਤ ਸਿੰਘ ਨੇ 650 'ਚੋਂ 410 ਨੰਬਰ ਪ੍ਰਾਪਤ ਕਰ ਕੇ ਸਕੂਲ 'ਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਇਸ ਸ਼ਾਨਦਾਰ ਤੇ ਵਧੀਆ ਨਤੀਜੇ ਲਈ ਕਾਲਜ ਪ੍ਰਧਾਨ ਤੇ ਸਰਪ੍ਰਸਤ ਜਥੇਦਾਰ ਬਾਬਾ ਨਿਹਾਲ ਸਿੰਘ ਅਤੇ ਮਾਤਾ ਯਸ਼ਪਾਲ ਕੌਰ ਵਲੋਂ ਸਮੂਹ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਮੈਡਮ ਪਿ੍ੰ. ਮਨਜੀਤ ਕੌਰ ਨੇ ਬੱਚਿਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਸਰਕਾਰੀ ਸਕੂਲ ਅਜੜਾਮ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24