ਦਸੂਹਾ, 12 ਮਈ (ਕੌਸ਼ਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਮਾਰਚ 2026 ਦੇ ਦਸਵੀਂ ਦੇ ਨਤੀਜਿਆਂ 'ਚ ਦਸਮੇਸ਼ ਸਕੂਲ ਦੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ, ਪਿ੍ੰਸੀਪਲ ਤੇ ਸਟਾਫ਼ ਦੁਆਰਾ ਸਨਮਾਨਿਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਰਾਜੀਵ ਦੀਕਸ਼ਿਤ ਗਊਸ਼ਾਲਾ ਦੇ ਮੁੱਖ ਸੰਚਾਲਕ ਬਾਬੂ ਅਰੁਣ ਕੁਮਾਰ ਤੇ ਉਨ੍ਹਾਂ ਦੇ ਭਰਾ ਰਜੀਵ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਤਾ ਪਿਤਾ ਵੀ ਹਾਜ਼ਰ ਹੋਏ | ਇਸ ਮੌਕੇ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਏਕਮਜੋਤ ਸਿੰਘ, ਦੂਜੇ ਸਥਾਨ 'ਤੇ ਰਹਿਣ ਵਾਲੀ ਵਿਦਿਆਰਥਣ ਸਿਮਰਤ ਕੌਰ, ਤੀਸਰੇ ਸਥਾਨ 'ਤੇ ਰਹਿਣ ਵਾਲੇ ਹਰਕੀਰਤ ਸਿੰਘ ਨੂੰ ਸਨਮਾਨਿਤ ਚਿੰਨ੍ਹ ਦੇ ਕੇ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਦਾਰ ਇਕਬਾਲ ਸਿੰਘ ਚੀਮਾ ਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਜਗਜੀਤ ਕੌਰ ਨੇ ਵੀ ਸਕੂਲ ਮੈਨੇਜਮੈਂਟ, ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਇੰਨੇ ਵਧੀਆ ਨਤੀਜੇ ਹਾਸਿਲ ਕਰਨ 'ਤੇ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਦੇ ਪ੍ਰਧਾਨ ਦਵਿੰਦਰ ਸਿੰਘ ਚੀਮਾ, ਸਕੂਲ ਦੇ ਮੈਨੇਜਰ ਰਵਿੰਦਰ ਪਾਲ ਸਿੰਘ ਚੀਮਾ, ਅਮਰਜੀਤ ਸਿੰਘ, ਵਿਕਾਸ ਕੁਮਾਰ, ਜਸਪਾਲ ਸਿੰਘ, ਕਮਲਜੀਤ ਕੌਰ, ਮਨਜੋਤ ਕੌਰ, ਸੁਰਜੀਤ ਕੌਰ, ਪਰਮਿੰਦਰ ਕੌਰ, ਅਮਰਪ੍ਰੀਤ ਕੌਰ, ਬਲਜੀਤ ਕੌਰ, ਰਣਜੀਤ ਕੌਰ, ਰਜਨੀ, ਅਨਮੋਲ, ਨਵਜੋਤ, ਦੀਕਸ਼ਾ, ਮਨਜੀਤ ਕੌਰ, ਜਸਪਿੰਦਰ ਕੌਰ, ਮੀਨੂ ਬਾਲਾ, ਰਾਧਿਕਾ, ਮਮਤਾ, ਜੀਵਨ ਜੋਤੀ, ਕਿਰਨ, ਹਰਪ੍ਰੀਤ ਕੌਰ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |