15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪਾਣੀ ਦੀ ਕਿੱਲਤ ਨਾਲ ਜੂਝ ਰਹੇ ਭੁੰਬੋਤਾੜ ਵਾਸੀਆਂ ਲਈ ਮਸੀਹਾ ਬਣੇ ਨਿਰਮਲ ਸਿੰਘ ਆਸਫ਼ਪੁਰ

Ad Position 21
No active advertisement
ਅਜੀਤ ਡੈਸਕ 13-05-2026
ਤਲਵਾੜਾ, 12 ਮਈ (ਐੱਚ.ਐੱਸ.ਮਿੱਠੂ)- ਪਿੰਡ ਭੁੰਬੋਤਾੜ ਦੇ ਨਿਆਲੀ ਮੁਹੱਲੇ ਵਿਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗਰਮੀ ਦੇ ਮੌਸਮ ਵਿਚ ਪਾਣੀ ਦੀ ਸਮੱਸਿਆ ਗੰਭੀਰ ਹੋਣ ਕਰਕੇ ਲੋਕ ਦੂਰ-ਦੂਰ ਤੋਂ ਪਾਣੀ ਲਿਆਉਣ ਲਈ ਮਜਬੂਰ ਹੋ ਰਹੇ ਹਨ | ਇਸ ਮੁਸ਼ਕਲ ਘੜੀ ਵਿਚ ਸਮਾਜ ਸੇਵੀ ਅਤੇ ਅੰਤਰ ਰਾਸ਼ਟਰੀ ਪਹਿਲਵਾਨ ਨਿਰਮਲ ਸਿੰਘ ਆਸਫ਼ਪੁਰ ਵਲੋਂ ਮਨੁੱਖਤਾ ਦੀ ਸੇਵਾ ਕਰਦਿਆਂ ਪਿੰਡ ਵਿਚ ਪੀਣ ਵਾਲੇ ਪਾਣੀ ਦੇ ਟੈਂਕਰ ਭੇਜੇ ਗਏ | ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਲੋਕ ਪਾਣੀ ਵਰਗੀ ਬੁਨਿਆਦੀ ਲੋੜ ਲਈ ਸੰਘਰਸ਼ ਕਰ ਰਹੇ ਸਨ, ਉਸ ਵੇਲੇ ਨਿਰਮਲ ਸਿੰਘ ਆਸਫ਼ਪੁਰ ਨੇ ਅੱਗੇ ਆ ਕੇ ਲੋਕਾਂ ਦੀ ਸਹਾਇਤਾ ਕੀਤੀ | ਉਨ੍ਹਾਂ ਕਿਹਾ ਕਿ Tਜਲ ਹੀ ਜੀਵਨ ਹੈU ਅਤੇ ਹਰ ਵਿਅਕਤੀ ਨੂੰ ਪਾਣੀ ਦੀ ਮਹੱਤਤਾ ਨੂੰ ਸਮਝਦਿਆਂ ਇਸ ਦੀ ਸੰਭਾਲ ਕਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਘਸੀਟਪੁਰ ਦੇ ਪੰਚਾਇਤ ਮੈਂਬਰ 'ਆਪ' ਪਾਰਟੀ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਬਲਾਚੌਰ ਹਲਕੇ ਦੇ ਵੋਟਰਾਂ ਦੀਆਂ 'ਗੜ੍ਹਸ਼ੰਕਰ ਸ਼ਹਿਰ' ਵੋਟਾਂ ਬਣਾਉਣ ਦੇ ਮਾਮਲੇ 'ਚ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ
Ad Position 24