ਮੁਕੇਰੀਆਂ, 12 ਮਈ (ਰਾਮਗੜ੍ਹੀਆ)-ਪਿੰਡ ਘਸੀਟਪੁਰ ਦੇ ਕਈ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਸਦਾ ਲਈ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਇਸ ਮੌਕੇ ਪ੍ਰੋ. ਜੀ. ਐਸ. ਮੁਲਤਾਨੀ ਹਲਕਾ ਇੰਚਾਰਜ 'ਆਪ' ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਗਲਾਂ ਵਿਚ ਪਾਰਟੀ ਦਾ ਮਫਲਰ ਪਾ ਕੇ ਜਿਥੇ ਸਵਾਗਤ ਕੀਤਾ ਉਥੇ ਹੀ ਉਨ੍ਹਾਂ ਨੂੰ ਪਾਰਟੀ 'ਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਵਿਚ ਪਿੰਡ ਘਸੀਟਪੁਰ ਦੇ ਸਰਪੰਚ ਸੁਰਜੀਤ ਕੌਰ, ਕਿ੍ਸ਼ਨਾ ਦੇਵੀ ਮੈਂਬਰ, ਗੋਪਾਲ ਮਸੀਹ ਮੈਂਬਰ, ਨਰਿੰਦਰ ਸਿੰਘ ਮੈਂਬਰ, ਗੁਰਮੇਲ ਸਿੰਘ, ਬਲਬੀਰ ਸਿੰਘ, ਰਮੇਸ਼ ਸਿੰਘ ਤੇ ਦੇਵ ਰਾਜ ਨੇ ਕਿਹਾ ਕਿ ਉਹ 'ਆਪ' ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਖੁਸ਼ ਹੋ ਕੇ 'ਆਪ' ਪਾਰਟੀ 'ਚ ਸ਼ਾਮਿਲ ਹੋਏ ਹਨ | ਪ੍ਰੋ. ਜੀ. ਐੱਸ. ਮੁਲਤਾਨੀ ਨੇ ਕਿਹਾ ਆਮ ਆਦਮੀ ਪਾਰਟੀ ਦੇ ਕੀਤੇ ਜਾ ਰਹੇ ਕੰਮਾਂ ਤੋਂ ਖ਼ੁਸ਼ ਹੋ ਕੇ ਲੋਕ ਬਾਕੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਸੁਰਿੰਦਰ ਠਾਕੁਰ ਪ੍ਰਧਾਨ ਜਨਰਲ ਕੈਟਾਗਿਰੀ, ਮਸਜਿੰਦਰ ਸਿੰਘ ਸੰਮਤੀ ਮੈਂਬਰ, ਅਮਿੱਤ ਕੁਮਾਰ ਬਲਾਕ ਪ੍ਰਧਾਨ, ਕੈਪਟਨ ਉਦੈ ਠਾਕੁਰ, ਬਾਲਾ ਪੁਰਾਣਾ ਭੰਗਾਲਾ, ਰਣਜੀਤ ਸਿੰਘ, ਮੋਨੂੰ ਰਾਮਗੜ੍ਹੀਆ ਤੇ ਹੋਰ 'ਆਪ' ਵਰਕਰ ਹਾਜ਼ਰ ਸਨ |