15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੁਪਰੀਮ ਕੋਰਟ 'ਚ ਪੈਂਡਿੰਗ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦੇ ਸੰਬੰਧ 'ਚ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾਣਗੀਆਂ -ਗੋਇਲ

Ad Position 21
No active advertisement
ਅਜੀਤ ਡੈਸਕ 13-05-2026
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ 21 ਅਪ੍ਰੈਲ 2026 ਤੋਂ 'ਸਮਾਧਾਨ ਸਮਾਰੋਹ' ਸ਼ੁਰੂ ਕੀਤਾ ਹੈ, ਜੋ ਕਿ 21, 22 ਅਤੇ 23 ਅਗਸਤ 2026 ਨੂੰ ਲਗਾਈਆਂ ਜਾਣ ਵਾਲੀ ਇੱਕ ਵਿਸ਼ੇਸ਼ ਲੋਕ ਅਦਾਲਤ ਦੇ ਰਾਹੀਂ ਕੀਤਾ ਜਾਵੇਗਾ | ਇਸ ਸਬੰਧ ਵਿਚ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਪਰੀਮ ਕੋਰਟ ਵਿਚ ਪੈਂਡਿੰਗ ਮਾਮਲਿਆਂ ਨੂੰ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਨਿਪਟਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਪ੍ਰੀ-ਲੋਕ ਅਦਾਲਤਾਂ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੀਰਜ ਗੋਇਲ ਨੇ ਦੱਸਿਆ ਕਿ ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਮੁੱਖ ਦਫ਼ਤਰ ਐੱਸ.ਏ.ਐੱਸ ਨਗਰ ਦੇ ਰਾਹੀਂ ਪ੍ਰਾਪਤ ਹੋਏ ਕੇਸਾਂ ਦੀ ਸੂਚੀ ਦੇ ਆਧਾਰ 'ਤੇ ਸਬੰਧਿਤ ਧਿਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ | ਇਨ੍ਹਾਂ ਮਾਮਲਿਆਂ ਦੇ ਹੱਲ ਲਈ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ 'ਤੇ ਪ੍ਰੀ-ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਪ੍ਰੀ-ਲੋਕ ਅਦਾਲਤਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਲਗਾਈਆਂ ਜਾਣਗੀਆਂ | ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਅਥਾਰਿਟੀ ਵਲੋਂ 31 ਮਈ 2026 ਤੱਕ ਲਗਾਤਾਰ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾਣਗੀਆਂ | ਇਨ੍ਹਾਂ ਅਦਾਲਤਾਂ ਵਿਚ ਜੇਕਰ ਦੋਵੇਂ ਧਿਰਾਂ ਸਮਝੌਤੇ ਲਈ ਸਹਿਮਤ ਹੋ ਜਾਂਦੀਆਂ ਹਨ, ਤਾਂ ਉਨ੍ਹਾਂ ਦੀ ਰਿਪੋਰਟ ਐੱਸ. ਏ. ਐੱਸ. ਨਗਰ ਨੂੰ ਭੇਜੀ ਜਾਵੇਗੀ ਤਾਂ ਜੋ 21, 22 ਅਤੇ 23 ਅਗਸਤ, 2026 ਨੂੰ ਸੁਪਰੀਮ ਕੋਰਟ ਵਿਚ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਵਿਚ ਮਾਮਲਿਆਂ ਦਾ ਅੰਤਿਮ ਨਿਪਟਾਰਾ ਕੀਤਾ ਜਾ ਸਕੇ | ਸਕੱਤਰ ਨੀਰਜ ਗੋਇਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੇ ਕੇਸ ਸੁਪਰੀਮ ਕੋਰਟ ਵਿਚ ਪੈਂਡਿੰਗ ਹਨ ਅਤੇ ਜੋ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ, ਉਹ ਪ੍ਰੀ-ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦੀ ਸੁਣਵਾਈ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ 'ਚ ਬਿਜਲੀ ਦੇ ਲੰਮੇ ਕੱਟਾਂ ਨੇ ਵਧਾਈ ਕਿਸਾਨਾਂ ਦੀ ਚਿੰਤਾ-ਸੰਧੂ
Ad Position 24