ਹੁਸ਼ਿਆਰਪੁਰ, 12 ਮਈ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਦੇ ਕਾਂਗਰਸ ਅਹੁਦੇਦਾਰਾਂ ਤੇ ਵਰਕਰਾਂ ਦੀ ਇਕੱਤਰਤਾ ਜਸਕਰਨ ਸਿੰਘ ਸੰਘਾ ਜ਼ਿਲ੍ਹਾ ਸਕੱਤਰ ਯੂਥ ਕਾਂਗਰਸ ਦੀ ਅਗਵਾਈ 'ਚ ਪਿੰਡ ਤਨੂੰਲੀ ਵਿਖੇ ਹੋਈ, ਜਿਸ 'ਚ ਹਲਕਾ ਇੰਚਾਰਜ ਚੱਬੇਵਾਲ ਐਡਵੋਕੇਟ ਰਣਜੀਤ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦਰਜ਼ ਕਰਨ ਲਈ ਵਰਕਰਾਂ ਨੂੰ ਹੁਣ ਤੋਂ ਹੀ ਮਿਹਨਤ ਸ਼ੁਰੂ ਕਰ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੌਕੇ ਦੀ 'ਆਪ' ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਚੱਲਦਿਆਂ ਹਰੇਕ ਵਰਗ ਦੁਖੀ ਹੋ ਚੁੱਕਾ ਹੈ ਤੇ ਲੋਕ ਆਪਣੇ ਆਪ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਯੂਥ ਕਾਂਗਰਸ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ | ਇਸ ਮੌਕੇ ਜਸਕਰਨ ਸੰਘਾ ਨੇ ਕਿਹਾ ਕਿ ਉਹ ਪਾਰਟੀ ਦੀ ਜਿੱਤ ਲਈ ਸਾਥੀਆਂ ਸਮੇਤ ਦਿਨ ਰਾਤ ਇਕ ਕਰ ਦੇਣਗੇ | ਇਸ ਮੌਕੇ ਗੁਰਪ੍ਰੀਤ ਗਿੱਲ, ਜਤਿੰਦਰ ਸਿੰਘ, ਆਕਾਸ਼ ਸਿੰਘ, ਅਮਿੱਤ ਕੁਮਾਰ, ਗਗਨਦੀਪ ਸਿੰਘ, ਮਨਦੀਪ ਸਿੰਘ, ਮਨਿੰਦਰ ਸਿੰਘ ਆਦਿ ਵੀ ਹਾਜ਼ਰ ਸਨ |