ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)-ਗਿੱਧੇ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 17 ਮਈ ਨੂੰ ਪਿੰਡ ਨੌਗਰਾਂਈ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਹੋਵੇਗਾ |