15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਫੂਡ ਸੇਫ਼ਟੀ ਟੀਮ ਨੇ ਚੈਕਿੰਗ ਦੌਰਾਨ ਪਨੀਰ ਦੇ 4 ਸੈਂਪਲ ਭਰੇ

Ad Position 21
No active advertisement
ਅਜੀਤ ਡੈਸਕ 13-05-2026
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਡਾ. ਜਤਿੰਦਰ ਭਾਟੀਆ ਡਿਜਿਗਨੇਟਡ ਅਫ਼ਸਰ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਦੀ ਦੇਖ-ਰੇਖ ਹੇਠ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਵਲੋਂ ਜ਼ਿਲ੍ਹੇ 'ਚ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਟੀਮ ਵਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਤਹਿਤ ਫੂਡ ਸੇਫ਼ਟੀ ਟੀਮ ਵਲੋਂ ਸ਼ਾਮ ਸਮੇਂ ਜਲੰਧਰ ਹੁਸ਼ਿਆਰਪੁਰ ਰੋਡ 'ਤੇ ਪਨੀਰ ਲਿਜਾਣ ਵਾਲੀਆਂ ਗੱਡੀਆਂ ਦੀ ਜਾਂਚ ਲਈ ਨਾਕਾ ਲਗਾਇਆ ਗਿਆ ਸੀ | ਜਿਸ ਤਹਿਤ ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ਤੇ ਨਸਰਾਲਾ ਵਿਖੇ ਪਨੀਰ ਦੇ ਚਾਰ ਸੈਂਪਲ ਲਏ ਗਏ, ਜਿਨ੍ਹਾਂ ਨੂੰ ਲੈਬ ਟੈੱਸਟ ਲਈ ਫੂਡ ਲੈਬ ਖਰੜ ਭੇਜ ਦਿੱਤਾ ਗਿਆ ਹੈ | ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਸੈਂਪਲਾਂ 'ਚ ਮਿਆਰਾਂ ਦੀ ਉਲੰਘਣਾ ਜਾਂ ਮਿਲਾਵਟ ਪਾਈ ਗਈ ਤਾਂ ਸੰਬੰਧਿਤ ਦੇ ਖ਼ਿਲਾਫ਼ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਖ਼ਤ ਹਦਾਇਤ ਕੀਤੀ ਹੈ ਕਿ ਕਿਸੇ ਵੀ ਖਾਦ ਪਦਾਰਥਾਂ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਮਿਲਾਵਟ ਨਾ ਕੀਤੀ ਜਾਵੇ | ਡੀ. ਐਚ. ਓ. ਡਾ. ਜਤਿੰਦਰ ਭਾਟੀਆ ਤੇ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਨੇ ਸਾਰੇ ਫੂਡ ਬਿਜ਼ਨਸ ਆਪ੍ਰੇਟਰਾਂ ਨੂੰ ਲਾਜ਼ਮੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਫੂਡ ਸੇਫ਼ਟੀ ਟੀਮ 'ਚ ਰਾਮ ਲੁਭਾਇਆ ਤੇ ਅਰਵਿੰਦਰਜੀਤ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਸੈਂਸੀ ਹਥਿਆਰਾਂ ਨੂੰ ਜਨਤਕ ਤੌਰ 'ਤੇ ਨਾਲ ਲਿਜਾਣ 'ਤੇ 30 ਤੱਕ ਪਾਬੰਦੀ-ਡੀ. ਸੀ. ਅਗਲੀ ਖ਼ਬਰ ਰਾਮਗੜ੍ਹੀਆ ਭੱਟੀ ਗੋਤਰ ਜਠੇਰਿਆਂ ਦਾ ਭੰਡਾਰਾ 17 ਨੂੰ
Ad Position 24