15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

3 ਰੋਜ਼ਾ ਮੇਲੇ 'ਤੇ ਵਿਸ਼ੇਸ਼- ਬਾਬਾ ਜਵਾਹਰ ਦਾਸ ਸੂਸਾਂ ਵਾਲੇ

Ad Position 21
No active advertisement
ਅਜੀਤ ਡੈਸਕ 13-05-2026
ਸ਼ਾਮਚੁਰਾਸੀ-ਬਾਬਾ ਜਵਾਹਰ ਦਾਸ ਨੇ ਆਪਣੀ ਪਰਿਵਾਰਕ ਜ਼ਿੰਦਗੀ ਤੋਂ ਪਰੇ ਹੋ ਕੇ ਸੂਸਾਂ ਪਿੰਡ ਦੇ ਬਾਹਰ ਲੋਕਾਂ ਤੇ ਪਸ਼ੂਆਂ ਦੇ ਪਾਣੀ ਪੀਣ ਦਾ ਪ੍ਰਬੰਧ ਕੀਤਾ ਜਿਹੜਾ ਕਿ ਅੱਜ ਇਕ ਬਹੁਤ ਵੱਡਾ ਧਾਰਮਿਕ ਸਥਾਨ ਤੇ ਸੇਵਾ ਦਾ ਕੇਂਦਰ ਬਣ ਚੁੱਕਾ ਹੈ | ਉਨ੍ਹਾਂ ਦਾ ਮੰਨਣਾ ਸੀ ਕਿ ਪਿਆਸੇ ਨੂੰ ਪਾਣੀ ਪਿਲਾਉਣਾ ਸਭ ਤੋਂ ਵੱਡਾ ਪੁੰਨ ਹੈ | ਆਪ ਵਲੋਂ ਕੀਤੀ ਇਸ ਨਿਸ਼ਕਾਮ ਸੇਵਾ ਸਦਕਾ ਹੀ ਅੱਜ ਵੀ ਉਨ੍ਹਾਂ ਦੇ ਜੋੜ ਮੇਲੇ (ਸੂਸਾਂ ਦਾ ਮੇਲਾ) ਦੌਰਾਨ ਸ਼ਰਧਾਲੂ ਵੱਡੀ ਗਿਣਤੀ 'ਚ ਦੁੱਧ ਤੇ ਜਲ ਦੇ ਲੰਗਰ ਲਗਾਉਂਦੇ ਹਨ | ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਦੇ ਪ੍ਰਬੰਧਾਂ ਹੇਠ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ 13 ਤੇ 14 ਮਈ ਨੂੰ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਦੀਵਾਨ ਸਜਾਏ ਜਾਣਗੇ | ਮੇਲੇ ਦੇ ਅੰਤਿਮ ਦਿਨ 15 ਮਈ ਨੂੰ ਸਵੇਰੇ 9 ਵਜੇ ਤੋਂ ਰਾਤ 11 ਵਜੇ ਤੱਕ ਵਿਸ਼ੇਸ਼ ਕਥਾ ਕੀਰਤਨ ਅਤੇ ਸੰਤ ਸਮਾਗਮ ਕਰਵਾਇਆ ਜਾਵੇਗਾ | ਵੱਖ-ਵੱਖ ਦਿਨਾਂ ਦੌਰਾਨ ਸਜਾਏ ਜਾ ਰਹੇ ਦੀਵਾਨਾ ਦੌਰਾਨ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਈਸ਼ਰ ਸਿੰਘ ਭਿੰਡਰਾਂਵਾਲੇ, ਗਿਆਨੀ ਪਲਵਿੰਦਰ ਸਿੰਘ ਹੈੱਡ ਗ੍ਰੰਥੀ ਦਰਬਾਰ ਸਾਹਿਬ, ਸੰਤ ਗੁਰਦਿਆਲ ਸਿੰਘ ਟਾਂਡਾ, ਸੰਤ ਨਿਰਮਲ ਦਾਸ ਜੌੜੇ, ਸੰਤ ਅਮਰਜੀਤ ਸਿੰਘ ਹਰਖੋਵਾਲ, ਮਾਤਾ ਜਸਪ੍ਰੀਤ ਕੌਰ ਮਾਹਿਲਪੁਰ, ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ, ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ ਵਾਲੇ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਸੰਤ ਬਾਬਾ ਜੋਗਾ ਸਿੰਘ ਰਾਮੂ ਥਿਆੜਾ, ਸੰਤ ਮਨਜਿੰਦਰ ਸਿੰਘ ਰਾਏਪੁਰ, ਸੰਤ ਇੰਦਰ ਦਾਸ ਮੇਘੋਵਾਲ ਵਾਲੇ, ਗਿਆਨੀ ਗੁਰਦੇਵ ਸਿੰਘ ਤਰਸਿੱਕਾ, ਬਾਬਾ ਗੁਰਭੇਜ ਸਿੰਘ, ਸੰਤ ਮਹਾਵੀਰ ਸਿੰਘ ਤਾਜੇਵਾਲ, ਸੰਤ ਸੱਜਣ ਸਿੰਘ ਬੇਰ ਸਾਹਿਬ, ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਢਾਡੀ ਭਾਈ ਸੋਭਾ ਸਿੰਘ ਸਿਤਾਰਾ, ਕਵੀਸ਼ਰ ਭਾਈ ਲਵਪ੍ਰੀਤ ਸਿੰਘ, ਬੀਬੀ ਤਰਨਪ੍ਰੀਤ ਕੌਰ ਬੀਰਮਪੁਰ ਵਾਲੇ, ਖੋਜਕੀਪੁਰ ਵਾਲੇ ਬਾਬਿਆਂ ਦਾ ਜਥਾ, ਨਿਰਵੈਰ ਖ਼ਾਲਸਾ ਜਥਾ ਸ਼ਾਮਿਲ ਹੋਣਗੇ | 15 ਮਈ ਨੂੰ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਕੀਤੀ ਜਾਵੇਗੀ |
-ਗੁਰਮੀਤ ਸਿੰਘ ਖ਼ਾਨਪੁਰੀ
Ad Position 22
No active advertisement
ਪਿਛਲੀ ਖ਼ਬਰ ਨਾਰੂ ਨੰਗਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਦਾਣਾ ਮੰਡੀ ਹਾਜੀਪੁਰ 'ਚ ਚੁਕਾਈ ਨਾ ਹੋਣ ਕਰਕੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ
Ad Position 24