15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਾਰੂ ਨੰਗਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦਾ ਨਤੀਜਾ 100 ਫ਼ੀਸਦੀ ਰਿਹਾ | 10ਵੀਂ ਦੀ ਪ੍ਰੀਖਿਆ 'ਚ ਸਕੂਲ ਦੇ 50 ਵਿਦਿਆਰਥੀਆਂ ਨੇ ਭਾਗ ਲਿਆ, ਜੋ ਵਧੀਆ ਅੰਕਾਂ ਨਾਲ ਪਾਸ ਹੋਏ | ਪਿ੍ੰ: ਸ਼ੈਲੇਂਦਰ ਠਾਕੁਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਪ੍ਰੀਖਿਆ 'ਚ ਉੱਤਮ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਲਵਪ੍ਰੀਤ ਕੌਰ ਨੇ 495 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਧਨਵੀਰ ਸਿੰਘ ਨੇ 482 ਅੰਕ ਪ੍ਰਾਪਤ ਕਰਕੇ ਦੂਜਾ ਤੇ ਪ੍ਰੀਤ ਨੇ 477 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਸ਼ੈਲੇਂਦਰ ਠਾਕੁਰ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਗ੍ਰਹਿ ਮੰਤਰਾਲੇ ਨੇ ਸੇਵਾਮੁਕਤ ਸੀ.ਏ.ਪੀ.ਐੱਫ. ਕਰਮਚਾਰੀਆਂ ਦੇ ਅੰਤਿਮ ਸੰਸਕਾਰ ਲਈ ਜਾਰੀ ਕੀਤਾ ਸਾਂਝਾ ਐੱਸ.ਓ.ਪੀ. - ਪੀ.... ਅਗਲੀ ਖ਼ਬਰ 3 ਰੋਜ਼ਾ ਮੇਲੇ 'ਤੇ ਵਿਸ਼ੇਸ਼- ਬਾਬਾ ਜਵਾਹਰ ਦਾਸ ਸੂਸਾਂ ਵਾਲੇ
Ad Position 24