ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੀਤੀ ਰਾਤ ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਪਿੰਡ ਨੰਗਲ ਸ਼ਹੀਦਾਂ ਨਜ਼ਦੀਕ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਨੀ (28) ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਬੂਥ ਗੜ੍ਹ ਜੋ ਕਿ ਰਾਤ ਦੇ ਕਰੀਬ 10 ਵਜੇ ਕਾਰ 'ਚ ਆਪਣੇ ਪਿੰਡ ਨੂੰ ਜਾ ਰਿਹਾ ਸੀ, ਜਦੋਂ ਉਹ ਉਕਤ ਸਥਾਨ 'ਤੇ ਪਹੁੰਚਿਆਂ ਤਾਂ ਅਚਾਨਕ ਬੇਸਹਾਰਾ ਪਸ਼ੂ ਦੇ ਸਾਹਮਣੇ ਆ ਜਾਣ ਕਾਰਨ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੀ ਪੁਲੀ ਨਾਲ ਜਾ ਟਕਰਾਈ | ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਤੇ ਹਨੀ ਦੀ ਮੌਕੇ 'ਤੇ ਮੌਤ ਹੋ ਗਈ | ਇਸ ਸੰਬੰਧੀ ਥਾਣਾ ਸਦਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |