04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਘਰ ਦੇ ਗੇਟ ਅੱਗੇ ਖੜ੍ਹੀ ਕਾਰ ਚੋਰੀ

Ad Position 21
No active advertisement
ਅਜੀਤ ਡੈਸਕ 14-05-2026
ਰਾਮਗੜ੍ਹ ਸੀਕਰੀ, 13 ਮਈ (ਕਟੋਚ)- ਬਲਾਕ ਤਲਵਾੜਾ ਦੇ ਪਿੰਡ ਰਾਮਗੜ੍ਹ ਸੀਕਰੀ ਵਿਖੇ ਘਰ ਦੇ ਬਾਹਰ ਗੇਟ ਅੱਗੇ ਖੜੀ ਕਾਰ ਚੋਰੀ ਹੋਣ ਦੀ ਖਬਰ ਮਿਲੀ ਹੈ | ਪੀੜਤ ਹਰਜੀਤ ਪੁੱਤਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਘਰ ਦੇ ਬਾਹਰ ਖੜੀ ਕੀਤੀ ਕਾਰ ਨੰਬਰ ਐਚ.ਪੀ 07 ਸੀ 8016 ਚੋਰੀ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਕਾਰ ਘਰ ਦੇ ਬਾਹਰ ਗੇਟ ਨਜ਼ਦੀਕ ਖੜੀ ਕੀਤੀ ਸੀ ਜਦੋਂ ਸਵੇਰੇ ਦੇਖਿਆ ਤਾਂ ਕਾਰ ਗਾਇਬ ਸੀ ਕਾਰ ਨਾ ਮਿਲਣ ਤੇ ਉਨ੍ਹਾਂ ਨੂੰ ਯਕੀਨ ਹੋ ਗਿਆ ਕਿ ਕਾਰ ਚੋਰੀ ਕਰਕੇ ਕੋਈ ਲੈ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣਾ ਤਲਵਾੜਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਕਾਫੀ ਹੋ ਰਹੀਆਂ ਹਨ ਜਿਸ ਕਰਕੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਕਾਰ ਚੋਰੀ ਕਰਨ ਵਾਲੇ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐਸ.ਈ. ਵਲੋਂ ਐਲਾਨੇ 12ਵੀਂ ਦੇ ਨਤੀਜੇ 'ਚ ਵੁੱਡਲੈਂਡ ਓਵਰਸੀਜ਼ ਸਕੂਲ 12ਵੀਂ ਵਾਰ ਬਣਿਆ ਟਾੱਪਰ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਨੇ ਡਰੱਗਜ਼ ਵਿਸ਼ੇ 'ਤੇ ਇੰਟਰ-ਡਿਪਾਰਟਮੈਂਟਲ ਨੁੱਕੜ ਨਾਟਕ ਕਰਵਾਇਆ
Ad Position 24