03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਕੌਂਸਲ ਚੋਣਾਂ : ਸਵੇਰੇ 11 ਵਜੇ ਤੋਂ 3 ਵਜੇ ਤੱਕ ਲਈਆਂ ਜਾਣਗੀਆਂ ਨਾਮਜ਼ਦਗੀਆਂ - ਏ. ਡੀ. ਸੀ.

Ad Position 21
No active advertisement
ਅਜੀਤ ਡੈਸਕ 14-05-2026
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਮਿਉਂਸੀਪਲ ਚੋਣਾਂ-2026 ਤਹਿਤ ਜ਼ਿਲ੍ਹੇ ਵਿਚ ਮੁਕੇਰੀਆਂ, ਟਾਂਡਾ, ਦਸੂਹਾ, ਹਰਿਆਣਾ, ਗੜ੍ਹਸ਼ੰਕਰ ਅਤੇ ਗੜ੍ਹਦੀਵਾਲਾ ਨਗਰ ਕੌਂਸਲਾਂ ਲਈ ਵੋਟਾਂ 26 ਮਈ ਨੂੰ ਪੈਣਗੀਆਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਵਾਸਤੇ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਐਸ.ਡੀ.ਐਮ. ਕੋਰਟ ਰੂਮ, ਤਹਿਸੀਲ ਕੰਪਲੈਕਸ ਮੁਕੇਰੀਆਂ, ਐਸ.ਡੀ.ਐਮ. ਦਫ਼ਤਰ ਟਾਂਡਾ, ਐਸ.ਡੀ.ਐਮ. ਕੋਰਟ ਰੂਮ ਕੰਪਲੈਕਸ ਦਸੂਹਾ, ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ, ਐਸ.ਡੀ.ਐਮ ਦਫ਼ਤਰ ਕੋਰਟ ਰੂਮ ਗੜ੍ਹਸ਼ੰਕਰ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਸ਼ਾਮਿਲ ਹਨ ਜਿੱਥੇ ਉਮੀਦਵਾਰਾਂ ਵਲੋਂ ਸਵੇਰੇ 11 ਵਜੇ ਤੋਂ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਦੇ ਹਨ | ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ 16 ਮਈ ਤੱਕ ਲਈਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਲਖਵੰਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਕਲ ਦਸੂਹਾ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ 12ਵੀਂ ਜਮਾਤ ਦਾ ਨਤੀਜਾ : ਹੁਸ਼ਿਆਰਪੁਰ ਜ਼ਿਲ੍ਹੇ ਦੇ 19 ਵਿਦਿਆਰਥੀ ਮੈਰਿਟ ਸੂਚੀ 'ਚ
Ad Position 24