03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਲਖਵੰਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਕਲ ਦਸੂਹਾ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 14-05-2026

ਦਸੂਹਾ 13 ਮਈ (ਭੁੱਲਰ)- ਉੱਘੀ ਸ਼ਖ਼ਸੀਅਤ ਲਖਵੰਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਕਲ ਦਸੂਹਾ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਸਰਕਲ ਦਸੂਹਾ ਦੇ ਸਰਕਲ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਲਖਵੰਤ ਸਿੰਘ ਚੀਮਾ ਦੀ ਇਸ ਨਿਯੁਕਤੀ ਨਾਲ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤ ਹੋਵੇਗੀ | ਇਸ ਮੌਕੇ ਨਵ ਨਿਯੁਕਤ ਸਰਕਲ ਪ੍ਰਧਾਨ ਲਖਵੰਤ ਸਿੰਘ ਚੀਮਾ ਨੇ ਜਥੇਦਾਰ ਹਰਪ੍ਰੀਤ ਸਿੰਘ, ਮਨਜੀਤ ਸਿੰਘ ਦਸੂਹਾ, ਗੁਰਪ੍ਰਤਾਪ ਸਿੰਘ ਵਡਾਲਾ, ਅਵਤਾਰ ਸਿੰਘ ਜੌਹਲ, ਹਰਬੰਸ ਸਿੰਘ ਮੰਝਪੁਰ, ਕੁਲਵਿੰਦਰ ਸਿੰਘ ਜੰਡਾ, ਜਰਨੈਲ ਸਿੰਘ ਗੜ੍ਹਦੀਵਾਲ ਤੇ ਸੁਖਵਿੰਦਰ ਸਿੰਘ ਮੂਨਕ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਮੇਰੇ ਤੇ ਵਿਸ਼ਵਾਸ ਕਰਕੇ ਜੋ ਮੈਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਾਂਗਾ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਗਰਾਊਾਡ ਪੱਧਰ 'ਤੇ ਮਜ਼ਬੂਤ ਕਰਨ ਲਈ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣ ਲਈ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਨਾਲ ਤਾਲਮੇਲ ਕਰਕੇ ਪੰਥ ਤੇ ਪੰਜਾਬ ਦੀ ਮਜ਼ਬੂਤੀ ਲਈ ਯਤਨ ਕੀਤੇ ਜਾਣਗੇ | ਇਸ ਮੌਕੇ ਸਾਬਕਾ ਸਰਪੰਚ ਜਸਵੰਤ ਸਿੰਘ, ਸਾਬਕਾ ਸਰਪੰਚ ਸੁਖਜੀਤ ਸਿੰਘ, ਦੇਸਰਾਜ, ਬਲਬੀਰ ਸਿੰਘ, ਰਮੇਸ਼ ਸਿੰਘ, ਜਗਦੀਸ਼ ਸਿੰਘ, ਅਨੂਪ ਸਿੰਘ, ਕੈਪਟਨ ਰਸ਼ਪਾਲ ਸਿੰਘ, ਨੰਬਰਦਾਰ ਹਰਭਜਨ ਸਿੰਘ, ਸਰਵਣ ਸਿੰਘ ਪੰਡੋਰੀ, ਜਸਪਾਲ ਸਿੰਘ ਪੰਡੋਰੀ, ਜਗੀਰ ਸਿੰਘ, ਨੰਬਰਦਾਰ ਜਸਬੀਰ ਸਿੰਘ ਮਿੱਡੂ, ਅਮਨਪ੍ਰੀਤ ਸਿੰਘ ਮੰਨਾ, ਜਸਵੀਰ ਸਿੰਘ ਚੀਮਾ, ਰਣਜੀਤ ਸਿੰਘ ਚੀਮਾ, ਅਮਰਜੀਤ ਸਿੰਘ, ਹਰਜੀਤ ਸਿੰਘ ਭੰਗੂ, ਅਨੂਪ ਸਿੰਘ ਮਾਣਕ ਆਦਿ ਨੇ ਉਨ੍ਹਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸੰਤ ਚਰਨ ਸਿੰਘ ਦੀ ਯਾਦ 'ਚ ਰਾਤਰੀ ਦੀਵਾਨ ਕੱਲ੍ਹ ਭੀਖੋਵਾਲ 'ਚ ਬਾਬਾ ਭਰਥਰੀ ਦੀ ਯਾਦ 'ਚ 75ਵਾਂ ਭੰਡਾਰਾ ਤੇ ਸੰਤ ਸਮਾ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ : ਸਵੇਰੇ 11 ਵਜੇ ਤੋਂ 3 ਵਜੇ ਤੱਕ ਲਈਆਂ ਜਾਣਗੀਆਂ ਨਾਮਜ਼ਦਗੀਆਂ - ਏ. ਡੀ. ਸੀ.
Ad Position 24