03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਖ਼ਾਲਸਾ ਸਕੂਲ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 14-05-2026
ਗੜ੍ਹਦੀਵਾਲਾ, 13 ਮਈ (ਚੱਗਰ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ 12ਵੀਂ ਜਮਾਤ ਮੈਡੀਕਲ ਤੇ ਨਾਨ-ਮੈਡੀਕਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸੰਬੰਧੀ ਸਕੂਲ ਪਿ੍ੰਸੀਪਲ ਅਰਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਇਸ ਵਾਰ ਮੈਡੀਕਲ 'ਚ ਸਕੂਲ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ 91.2 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਜਦਕਿ ਰਮਨਦੀਪ ਕੌਰ ਨੇ 90.6 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਵੰਸ਼ਿਕਾ ਠਾਕਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਨਾਨ-ਮੈਡੀਕਲ 'ਚ 91.8 ਫ਼ੀਸਦੀ ਅੰਕ ਲੈ ਕੇ ਪਵਨ ਸਭਰਵਾਲ ਨੇ ਪਹਿਲਾ, 87.4 ਫ਼ੀਸਦੀ ਅੰਕਾਂ ਨਾਲ ਮਨਜੀਤ ਸਿੰਘ ਨੇ ਦੂਜਾ ਅਤੇ 86.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਰਵੰਸ਼ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਆਰਟਸ ਗਰੁੱਪ ਦੇ ਨਤੀਜੇ 'ਚ ਵਿੱਦਿਆਰਥਣ ਏਕਜੋਤਦੀਪ ਕੌਰ ਨੇ 87 ਫ਼ੀਸਦੀ, ਮਨਦੀਪ ਕੌਰ ਨੇ 85.8 ਫ਼ੀਸਦੀ, ਜਸਮੀਨ ਕੌਰ 85 ਫ਼ੀਸਦੀ ਅਤੇ ਗੀਤਾ ਦੇਵੀ ਨੇ 84.8 ਫ਼ੀਸਦੀ ਅੰਕ ਲੈ ਕੇ ਸਕੂਲ 'ਚੋਂ ਕਰਮਵਾਰ ਪਹਿਲਾ, ਦੂਜਾ, ਤੀਜਾ ਤੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆਂ ਕਿ ਬਾਕੀ ਸਾਰੇ ਹੀ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ |ਸਕੂਲ ਦੇ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਅਤੇ ਪਿ੍ੰ. ਗਿੱਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਾਲਸਾ ਸਕੂਲ ਇਲਾਕੇ ਵਿੱਚ ਬੱਚਿਆਂ ਨੂੰ ਨੈਤਿਕ, ਧਾਰਮਿਕ ਤੇ ਮਿਆਰੀ ਸਿੱਖਿਆ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਐਸ. ਈ. ਦੇ ਨਤੀਜੇ 'ਚੋਂ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੁਸ਼ਿਆਰਪੁ... ਅਗਲੀ ਖ਼ਬਰ ਭੀਖੋਵਾਲ 'ਚ ਬਾਬਾ ਭਰਥਰੀ ਦੀ ਯਾਦ 'ਚ 75ਵਾਂ ਭੰਡਾਰਾ ਤੇ ਸੰਤ ਸਮਾਗਮ 16 ਨੂੰ
Ad Position 24