ਨੁਸ਼ਹਿਰਾ ਪੱਤਣ, 13 ਮਈ (ਗੁਰਜੀਤ ਸਿੰਘ ਭੰਮਰਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਹਰਸੇ ਕਲੋਤਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਵਰਿੰਦਰ ਕੁਮਾਰ ਭੱਟੀ ਨੇ ਦੱਸਿਆ ਕਿ ਸਕੂਲ ਦੇ 50 ਵਿਦਿਆਰਥੀ ਦਸਵੀਂ ਦੇ ਇਮਤਿਹਾਨ ਵਿਚ ਬੈਠੇ ਸਨ ਤੇ ਸਾਰੇ ਹੀ ਵਧੀਆਂ ਅੰਕ ਹਾਸਲ ਕਰਕੇ ਪਾਸ ਹੋਏ ਨ | ਇਸੇ ਤਰ੍ਹਾਂ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਸਿਮਰਜੀਤ ਕੌਰ ਨੇ 91 ਫ਼ੀਸਦੀ ਅੰਕਾਂ ਨਾਲ ਪਹਿਲਾ, ਸਿਮਰਨ ਨੇ 88 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਪ੍ਰੀਤ ਕੌਰ ਨੇ 86.4 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਵਰਿੰਦਰ ਕੁਮਾਰ ਨੇ ਸਾਰੇ ਅਧਿਆਪਕਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |