ਹੁਸ਼ਿਆਰਪੁਰ, 13 ਮਈ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਹੀਰਾ ਸਿੰਘ ਦੀ ਕੁਟੀਆ ਦੇ ਅਸਥਾਨ ਪਿੰਡ ਭੁੰਗਰਨੀ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਸੁਰਜੀਤ ਸਿੰਘ ਸ਼ੇਰਗਿੱਲ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਦੇਵ, ਸੰਤ ਬਾਬਾ ਭੂਗ ਸਿੰਘ ਦੀ ਸਾਲਾਨਾ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ 17 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਜਗਤਾਰ ਸਿੰਘ ਭੁੰਗਰਨੀ ਨੇ ਦੱਸਿਆ ਕਿ 17 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਖੁੱਲ੍ਹੇ ਪੰਡਾਲ 'ਚ ਸੰਤ ਬਾਬਾ ਜਸਵਿੰਦਰ ਸਿੰਘ ਜੰਡਿਆਲਾ ਵਾਲੇ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ ਬਜਵਾੜਾ ਕਲਾਂ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਸੰਤ ਬਾਬਾ ਸਰਬਜੀਤ ਸਿੰਘ ਸਾਬੀ ਠੱਕਰਵਾਲ, ਸੰਤ ਬਾਬਾ ਗੁਰਪ੍ਰੀਤ ਸਿੰਘ ਸੋਢੀ ਠੱਕਰਵਾਲ ਆਦਿ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |