ਗੜ੍ਹਸ਼ੰਕਰ, 13 ਮਈ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ 10+2 ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਬਾਰੇ ਜਾਣਕਾਰੀ ਦਿੰਦਿਆ ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਕਾਲਜੀਏਟ ਸਕੂਲ ਵਿਚ ਚੱਲ ਰਹੇ 10+2 ਦੇ ਸਾਇੰਸ, ਕਾਮਰਸ ਅਤੇ ਆਰਟਸ ਵਿਸ਼ਿਆਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ 10+2 ਸਾਇੰਸ ਦੇ ਨਤੀਜੇ ਵਿਚ ਵਿਦਿਆਰਥਣ ਲਵਪ੍ਰੀਤ ਕੌਰ ਨੇ 90.4 ਫ਼ੀਸਦੀ ਅੰਕ ਲੈ ਕੇ ਕਲਾਸ ਵਿਚ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਨੇ 88.6 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਹਰਜੋਤ ਕੌਰ ਨੇ 79 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | 10+2 ਕਾਮਰਸ ਦੇ ਨਤੀਜੇ ਵਿਚ ਰਾਬੀਆ ਅਗਰਵਾਲ ਨੇ 88 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਅਮਿਤ ਕਲੇਰ ਨੇ 83.6 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਅਵਨੀਤ ਕੌਰ ਨੇ 80.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | 10+2 ਆਰਟਸ ਦੇ ਨਤੀਜੇ ਵਿਚ ਵਿਦਿਆਰਥਣ ਚਰਨਜੀਤ ਕੌਰ ਨੇ 83 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਸਚਿਨ ਕਟਾਰੀਆ ਨੇ 80.6 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਹਰਸ਼ਪ੍ਰੀਤ ਕੌਰ ਅਤੇ ਰੋਹਿਤ ਕੁਮਾਰ ਨੇ 70.6 ਫ਼ੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਬਾਕੀ ਵਿਦਿਆਰਥੀ ਵੀ ਚੰਗੇ ਅੰਕ ਲੈ ਕੇ ਪ੍ਰੀਖਿਆ ਵਿਚੋਂ ਪਾਸ ਹੋਏ ਹਨ | ਉਨ੍ਹਾਂ ਨਤੀਜੇ 'ਚ ਮੋਹਰੀ ਰਹੇ ਅਤੇ ਚੰਗੇ ਅੰਕ ਲੈ ਕੇ ਪਾਸ ਹੋਏ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |