02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ. ਕਾਮ. ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-05-2026
ਦਸੂਹਾ, 13 ਮਈ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ ਕਾਮ. ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਬੀ. ਕਾਮ ਪਹਿਲੇ ਸਮੈਸਟਰ ਦੀ ਸਿਮਰਨਜੀਤ ਕੌਰ ਨੇ 7.96 ਨਤੀਜੇ ਨਾਲ ਕਾਲਜ 'ਚੋਂ ਪਹਿਲਾ, ਮਨਪ੍ਰੀਤ ਕੌਰ ਸੈਣੀ ਨੇ 7.88 ਨਤੀਜੇ ਨਾਲ ਦੂਜਾ ਤੇ ਜਸਪ੍ਰੀਤ ਕੌਰ ਨੇ 7.58 ਨਤੀਜੇ ਨਾਲ ਤੀਸਰਾ ਸਥਾਨ ਹਾਸਿਲ ਕੀਤਾ | ਵਿਦਿਆਰਥਣਾਂ ਦੀ ਇਸ ਸਫਲਤਾ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਪਿ੍ੰਸੀਪਲ ਡਾ. ਵਰਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਸੰਬੰਧਿਤ ਵਿਭਾਗ ਦੇ ਅਧਿਆਪਕਾਂ, ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਰਾਜਾ ਕਲਾਂ ਤੋਂ ਸ਼ਰਧਾਲੂਆਂ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਚੇਅਰਮੈਨ ਬੌਬੀ ਕੌਸ਼ਲ ਦੀ ਅਗਵਾਈ 'ਚ ਤਲਵਾੜਾ ਬਲਾਕ ਸੰਮਤੀ ਦੀ ਪਹਿਲੀ ਮੀਟਿੰਗ
Ad Position 24