02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਰਾਜਾ ਕਲਾਂ ਤੋਂ ਸ਼ਰਧਾਲੂਆਂ ਨੂੰ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 14-05-2026
ਗੜ੍ਹਦੀਵਾਲਾ, 13 ਮਈ (ਚੱਗਰ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਅਧੀਨ ਪਿੰਡ ਰਾਜਾ ਕਲਾਂ ਤੋਂ ਸ਼ਰਧਾਲੂਆਂ ਦੀ ਇਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਗਈ, ਜਿਸ ਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਮਿੰਟੂ ਰਾਣਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਰਿਵਾਰਕ ਤੇ ਰੋਜ਼ਗਾਰ ਦੇ ਰੁਝੇਵਿਆਂ ਕਰਕੇ ਲੋਕ ਚਾਹ ਕੇ ਵੀ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ, ਪਰ ਪੰਜਾਬ ਦੀ ਮਾਨ ਸਰਕਾਰ ਨੇ ਇਸ ਯੋਜਨਾ ਰਾਹੀਂ ਉਨ੍ਹਾਂ ਦੀ ਇਹ ਲੰਬੇ ਸਮੇਂ ਦੀ ਇੱਛਾ ਪੂਰੀ ਕਰਨ ਦਾ ਉਪਰਾਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ, ਖ਼ਾਸ ਕਰਕੇ ਮਾਤਾਵਾਂ, ਭੈਣਾਂ ਤੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਦੇਣਾ ਹੈ | ਇਸ ਮੌਕੇ ਸਰਪੰਚ ਹਰਜੀਤ ਸਿੰਘ, ਸੁਰਜੀਤ ਸਿੰਘ, ਅੰਮਿ੍ਤਪਾਲ ਸਿੰਘ ਮੈਂਬਰ ਪੰਚਾਇਤ, ਮੈਂਬਰ ਪੰਚਾਇਤ ਵੀਨਾ, ਸੀਤਲ ਸਿੰਘ, ਮੰਗਲ ਸਿੰਘ, ਬੂਟਾ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ, ਬਲਜੀਤ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਬੀਬੀਆਂ ਸ਼ਾਮਿਲ ਸੀ |
Ad Position 22
No active advertisement
ਪਿਛਲੀ ਖ਼ਬਰ 17 ਮਈ ਦੇ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਲਈ ਲਾਮਬੰਦੀ ਮੁਹਿੰਮ ਜਾਰੀ ਅਗਲੀ ਖ਼ਬਰ ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ. ਕਾਮ. ਦਾ ਨਤੀਜਾ ਰਿਹਾ ਸ਼ਾਨਦਾਰ
Ad Position 24